Share on Facebook Share on Twitter Share on Google+ Share on Pinterest Share on Linkedin ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ ਦੀ ‘ਹਲਫ਼ਨਾਮਾ’ ਪੁਸਤਕ 30 ਅਪਰੈਲ ਨੂੰ ਹੋਵੇਗੀ ਰਿਲੀਜ਼, ਸੱਜੇਗੀ ਕਾਵਿ ਮਹਿਫ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ: ਪੁਆਧੀ ਪੰਜਾਬੀ ਸੱਥ ਮੁਹਾਲੀ ਵੱਲੋਂ ਸੀਨੀਅਰ ਪੱਤਰਕਾਰ ਅਤੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਜ਼ਿਲ੍ਹਾ ਇੰਚਾਰਜ ਕਮ ਆਫਿਸ ਇੰਚਾਰਜ ਕੇਵਲ ਸਿੰਘ ਰਾਣਾ ਦੀ ਪਲੇਠੀ ਪੁਸਤਕ ‘ਹਲਫ਼ਨਾਮਾ’ (ਮਿੰਨੀ ਕਹਾਣੀ ਸੰਗ੍ਰਹਿ) ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੁਹਾਲੀ ਵਿੱਚ 30 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਲੋਕ-ਅਰਪਣ ਕੀਤੀ ਜਾਵੇਗੀ। ਸ੍ਰੀ ਰਾਣਾ ਪੱਤਰਕਾਰ ਦੇ ਖੇਤਰ ਵਿੱਚ ਇੱਕ ਜਾਣੀ ਮਾਣੀ ਹਸ਼ਤੀ ਹਨ। ਉਨ੍ਹਾਂ ਦੀਆਂ ਕਈ ਮਹੱਤਵ ਪੂਰਨ ਖ਼ਬਰਾਂ ਅਤੇ ਲੋਕ ਹਿੱਤ ਨਾਲ ਜੁੜੀਆਂ ਅਹਿਮ ਸਟੋਰੀਆਂ ਰੋਜ਼ਾਨਾ ਅਜੀਤ ਅਖ਼ਬਾਰ ਦੀਆਂ ਸੁਰਖ਼ੀਆਂ ਵਿੱਚ ਪ੍ਰਕਾਸ਼ਿਤ ਹੋਈਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜੱਗਬਾਣੀ ਅਤੇ ਦੇਸ ਸੇਵਕ ਵਿੱਚ ਵੀ ਜ਼ਿਕਰਯੋਗ ਕੀਤਾ ਹੈ ਅਤੇ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਆਧੀ ਪੰਜਾਬੀ ਸੱਥ ਮੁਹਾਲੀ ਦੇ ਮੁਖੀ ਮਨਮੋਹਨ ਸਿੰਘ ਦਾਊਂ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਚੰਡੀਗੜ੍ਹ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਮੁੱਖ ਮਹਿਮਾਨ ਹੋਣਗੇ, ਜਦੋਂ ਕਿ ਹਰੀ ਸਿੰਘ ਮੈਮੋਰੀਅਲ ਟਰੱਸਟ ਮੁਹਾਲੀ ਦੀ ਡਾਇਰੈਕਟਰ ਜਗਜੀਤ ਕੌਰ ਕਾਹਲੋਂ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਗਜ਼ਲਗੋ ਸਿਰੀ ਰਾਮ ਅਰਸ਼, ਡਾ. ਬਲਕਾਰ ਸਿੱਧੂ ਅਤੇ ਡਾ. ਬਲਜੀਤ ਸਿੰਘ ਹਾਜ਼ਰੀ ਭਰਨਗੇ। ਇਸ ਮੌਕੇ ਡਾ. ਗੁਰਦਰਪਾਲ ਸਿੰਘ ਵੱਲੋਂ ਪੁਸਤਕ ਬਾਰੇ ਪਰਚਾ ਪੇਸ਼ ਕੀਤਾ ਜਾਵੇਗਾ ਜਦੋਂ ਕਿ ਪੁਸਤਕ ਬਾਰੇ ਵਿਚਾਰ-ਚਰਚਾ ਵਿੱਚ ਨਾਮਵਰ ਲੇਖਕ ਭਾਗ ਲੈਣਗੇ। ਇਸ ਮੌਕੇ ਕਾਵਿ-ਮਹਿਫ਼ਲ ਵੀ ਸਜਾਈ ਜਾਵੇਗੀ। ਅਦਾਰਾ ਰੋਜ਼ਾਨਾ ਆਨਲਾਈਨ ਅਖ਼ਬਰ ਨਬਜ਼ ਏ ਪੰਜਾਬ ਸ੍ਰੀ ਕੇਵਲ ਸਿੰਘ ਰਾਣਾ ਨੂੰ ਹਾਰਦਿਕ ਮੁਾਬਾਕਵਾਦ ਦਿੰਦਾ ਹੋਇਆ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ