Share on Facebook Share on Twitter Share on Google+ Share on Pinterest Share on Linkedin ਪਪਰਾਲੀ ਸੜਕ ’ਤੇ ਸੀਵਰੇਜ ਦੇ ਪਾਣੀ ਦੀ ਨਾਲ ਫਸਲਾਂ ਦਾ ਹੋ ਰਿਹਾ ਹੈ ਨੁਕਸਾਨ ਕੁਰਾਲੀ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਜਗਜੀਤ ਸਿੰਘ ਸ਼ਾਹੀ ਨੂੰ ਸੌਂਪਿਆਂ ਮੰਗ ਪੱਤਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਫਰਵਰੀ: ਸਥਾਨਕ ਸ਼ਹਿਰ ਦੇ ਪਪਰਾਲੀ ਰੋਡ ਤੇ ਸੀਵਰੇਜ ਪਾਈਪਾਂ ਦੇ ਮੇਨ ਹੋਲਾਂ ਵਿਚੋਂ ਪਾਣੀ ਨਿਕਲਣ ਕਾਰਨ ਫਸਲਾਂ ਖਰਾਬ ਹੋ ਰਹੀਆਂ ਹਨ ਤੇ ਇਲਾਕੇ ਵਿਚ ਕੋਈ ਭਿਆਨਕ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਪੀੜਤ ਕਿਸਾਨਾਂ ਨੇ ਭਾਜਪਾ ਆਗੂਆਂ ਅਨਿਲ ਪਰਾਸ਼ਰ ਮੈਂਬਰ ਪੰਜਾਬ ਭਾਜਪਾ ਅਤੇ ਗੋਲਡੀ ਸ਼ੁਕਲਾ ਮੀਤ ਪ੍ਰਧਾਨ ਮੰਡਲ ਕੁਰਾਲੀ ਦੀ ਅਗਵਾਈ ਵਿਚ ਸੀਵਰੇਜ ਪਾਈਪਾਂ ਦੀ ਮੁਰੰਮਤ ਕਰਕੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਕਰਨ ਦੀ ਮੰਗ ਕੀਤੀ। ਇਸ ਸਬੰਧਜੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਰਾਣਾ ਰਾਜਕੁਮਾਰ, ਯਸ਼ਪਾਲ, ਬਲਰਾਮ ਰਾਣਾ, ਪ੍ਰੇਮ ਸਿੰਘ ਆਦਿ ਨੇ ਦੱਸਿਆ ਕਿ ਪਪਰਾਲੀ ਰੋਡ ਤੇ ਅਨਾਜ਼ ਮੰਡੀ ਤੋਂ ਆਉਣ ਵਾਲੀ ਸੀਵਰੇਜ ਦੀ ਪਾਈਪ ਦੇ ਮੇਨ ਹੋਲਾਂ ਵਿਚ ਥਾਂ ਥਾਂ ਤੋਂ ਗੰਦਾ ਪਾਣੀ ਓਵਰਫਲੋ ਹੋ ਕੇ ਉਨ੍ਹਾਂ ਦੇ ਖੇਤਾਂ ਵਿਚ ਵੜ ਰਿਹਾ ਹੈ ਜਿਸ ਨਾਲ ਜਿਥੇ ਉਨ੍ਹਾਂ ਦੀਆਂ ਫਸਲਾਂ ਖਰਾਬ ਹੋ ਰਹੀਆਂ ਹਨ ਉਥੇ ਉਸ ਇਲਾਕੇ ਵਿਚ ਕੋਈ ਭਿਆਨਕ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਮੌਕੇ ਜਗਜੀਤ ਸਿੰਘ ਸ਼ਾਹੀ ਕਾਰਜ ਸਾਧਕ ਅਫਸਰ ਕੁਰਾਲੀ ਨੂੰ ਪੱਤਰ ਦਿੰਦੇ ਹੋਏ ਅਨਿਲ ਪਰਾਸ਼ਰ ਮੈਂਬਰ ਪੰਜਾਬ ਭਾਜਪਾ, ਗੋਲਡੀ ਸ਼ੁਕਲਾ ਮੀਤ ਪ੍ਰਧਾਨ ਭਾਜਪਾ ਮੰਡਲ ਕੁਰਾਲੀ, ਮੀਤ ਪ੍ਰਧਾਨ ਨਗਰ ਕੌਂਸਲ ਲਖਵੀਰ ਲੱਕੀ, ਕੌਂਸਲਰ ਗੁਰਚਰਨ ਸਿੰਘ ਰਾਣਾ ਨੇ ਪੀੜਤ ਕਿਸਾਨਾਂ ਨਾਲ ਸਹਿਮਤ ਹੁੰਦਿਆਂ ਇਸ ਇਲਾਕੇ ਵਿਚ ਸੀਵਰੇਜ ਪਾਈਪਾਂ ਦੀ ਸਫਾਈ ਅਤੇ ਮੁਰੰਮਤ ਵੱਲ ਤੁਰੰਤ ਧਿਆਨ ਦੇ ਕੇ ਇਸ ਸਮੱਸਿਆ ਦਾ ਪੁਖਤਾ ਹੱਲ ਕਰਨ ਦੀ ਮੰਗ ਕੀਤੀ ਹੈ। ਗੋਲਡੀ ਸ਼ੁਕਲਾ ਨੇ ਕਿਹਾ ਕਿ ਕਿਸਾਨਾਂ ਦੇ ਹੋ ਰਹੇ ਨੁਕਸਾਨ ਨੂੰ ਮੁਖ ਰੱਖਦਿਆਂ ਨਗਰ ਕੌਂਸਲ ਕੌਂਸਲ ਸੋਮਵਾਰ ਤੱਕ ਇਸ ਸਮੱਸਿਆ ਦਾ ਪੁਖਤਾ ਹੱਲ ਕਰੇ ਤਾਂ ਜੋ ਪਹਿਲਾਂ ਹੀ ਮੰਡੀ ਦੀ ਮਾਰ ਝੱਲ ਰਿਹਾ ਕਿਸਾਨ ਹੋਰ ਬੇਹਾਲ ਨਾ ਹੋਵੇ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਕੁਰਾਲੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਨੇ ਕਿਹਾ ਕਿ ਉਕਤ ਮਾਮਲੇ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਅਤੇ ਇਸ ਦੇ ਹੱਲ ਲਈ ਉਨ੍ਹਾਂ ਤੁਰੰਤ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਸ ਸਮੱਸਿਆ ਨੂੰ ਹੱਲ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ