nabaz-e-punjab.com

ਨਾਬਾਲਗ ਨਾਲ ਯੌਨ ਸ਼ੋਸ਼ਣ: ਦਿੱਲੀ ਦੀ ਜੇਲ੍ਹ ਵਿੱਚ ਬੰਦ ਬਾਪੂ ਆਸਾ ਰਾਮ ਦੀਆਂ ਮੁਸ਼ਕਲਾਂ ’ਚ ਵਾਧਾ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਫਰਵਰੀ:
ਨਾਬਾਲਗ ਨਾਲ ਯੌਨ ਸ਼ੋਸ਼ਣ ਦੇ ਦੋਸ਼ ਵਿੱਚ ਜੇਲ ਵਿੱਚ ਬੰਦ ਆਸਾ ਰਾਮ ਬਾਪੂ ਵੱਡੀ ਮੁਸ਼ੀਬਤ ਵਿੱਚ ਫਸ ਸਕਦੇ ਹਨ। ਜੋਧਪੁਰ ਵਿੱਚ ਉਨ੍ਹਾਂ ਦਾ ਆਸ਼ਰਮ ਇੱਕ ਵਾਰ ਫਿਰ ਵਿਵਾਦਾਂ ਵਿੱਚ ਫਿਰ ਗਿਆ ਹੈ। ਆਸ਼ਰਮ ਵਿੱਚ ਰਹਿ ਰਹੇ ਇੱਕ ਸੇਵਾਦਾਰ ਨੇ ਬੀਤੇ ਦਿਨੀਂ ਫਾਂਸੀ ਲਗਾ ਕੇ ਖ਼ੁਦਕੁਸ਼ੀ ਕਰ ਲਈ। ਉੱਥੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਆਸ਼ਰਮ ਵਾਲਿਆਂ ਨੇ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਹੈ। ਮ੍ਰਿਤਕ ਵਿਅਕਤੀ ਦਾ ਨਾਂ ਅਮਿਤ ਯਾਦਵ (23) ਹੈ। ਉਹ ਹਰਿਆਣਾ ਦੇ ਰੇਵਾੜੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਆਸ਼ਰਮ ਵਿੱਚ ਸੇਵਾਦਾਰ ਵਜੋਂ ਰਹਿ ਰਿਹਾ ਸੀ।
ਪੁਲੀਸ ਅਨੁਸਾਰ ਅਮਿਤ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ। ਅਮਿਤ ਨੇ ਪਿਤਾ ਵਿਜੇ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਈ ਸਾਲਾਂ ਤੋੱ ਆਪਣੇ ਬੇਟੇ ਨੂੰ ਘਰ ਲਿਜਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਆਸ਼ਰਮ ਵਾਲਿਆਂ ਨੇ ਕਦੇ ਉਸ ਨੂੰ ਜਾਣ ਨਹੀਂ ਦਿੱਤਾ। ਅਮਿਤ ਆਸ਼ਰਮ ਕੈਂਪਸ ਦੇ ਇਕ ਕੋਨੇ ਵਿੱਚ ਬਣੇ ਕਮਰੇ ਵਿੱਚ ਪਿਛਲੇ ਚਾਰ ਸਾਲਾਂ ਤੋਂ ਰਹਿ ਰਿਹਾ ਸੀ। ਬੀਤੇ ਦਿਨੀਂ ਉਹ ਆਪਣੇ ਕਮਰੇ ਵਿੱਚ ਫਾਂਸੀ ਦੇ ਫਾਹੇ ਨਾਲ ਲਟਕਿਆ ਮਿਲਿਆ। ਜ਼ਿਕਰਯੋਗ ਹੈ ਕਿ ਆਸਾ ਰਾਮ ਦੇ ਆਸ਼ਰਮ ਵਿੱਚ ਕਿਸੇ ਸੇਵਾਦਾਰ ਦੀ ਮੌਤ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਸਾਲ ਭੋਪਾਲ ਸਥਿਤ ਆਸ਼ਰਮ ਦੇ ਸੇਵਾਦਾਰ ਨੇ ਵੀ ਇਸੇ ਤਰ੍ਹਾਂ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਮੂਲ ਰੂਪ ਨਾਲ ਝਾਬੂਆ ਦਾ ਰਹਿਣ ਵਾਲਾ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…