Share on Facebook Share on Twitter Share on Google+ Share on Pinterest Share on Linkedin ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਹੇਠ ਐਸਐਫਜੇ ਦਾ ਕਾਰਕੁਨ ਕਾਬੂ ਮੁਲਜ਼ਮ ਨੇ ਭਾਰਤ-ਪਾਕਿ ਤਣਾਅ ਦੌਰਾਨ ਲੋਕਾਂ ਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ਲਿਖੇ ਸਨ ਭੜਕਾਊ ਨਾਅਰੇ: ਡੀਜੀਪੀ ਹੁਣ ਤੱਕ ਮੁਲਜ਼ਮ ਰੇਸ਼ਮ ਸਿੰਘ ਨੂੰ ਵਿਦੇਸ਼ੀ ਹੈਂਡਲਰਾਂ ਤੋਂ 8 ਤੋਂ 10 ਲੱਖ ਰੁਪਏ ਮਿਲੇ: ਏਆਈਜੀ ਰਵਜੋਤ ਗਰੇਵਾਲ ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਨੇ ਅੱਜ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁੱਖ ਸੰਚਾਲਕ ਅਤੇ ਅਮਰੀਕਾ ਆਧਾਰਿਤ ਐਸਐਫਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਜ਼ਦੀਕੀ ਸਹਿਯੋਗੀ ਰੇਸ਼ਮ ਸਿੰਘ ਵਾਸੀ ਪਿੰਡ ਹਮਦੀਦੀ (ਬਰਨਾਲਾ) ਨੂੰ ਫਿਲੌਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਅਤੇ ਸੂਬੇ ਭਰ ਵਿੱਚ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ, ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮੁਲਜ਼ਮ ਵਿਰੁੱਧ ਐਸਐਸਓਸੀ ਦੇ ਮੁਹਾਲੀ ਥਾਣੇ ਵਿੱਚ ਬੀਐਨਐਸ ਦੀਆਂ ਧਾਰਾਵਾਂ 151, 196 ਅਤੇ 61(2) ਤਹਿਤ ਕੇਸ ਦਰਜ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨੇ ਅਮਰੀਕਾ ਆਧਾਰਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਯੂਏਪੀਏ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਅਪਰਾਧੀ ਹੈ ਅਤੇ ਐਸਐਫਜੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ ’ਤੇ ਕੰਮ ਕਰਦਿਆਂ ਜੂਨ 2025 ਦੇ ਪਹਿਲੇ ਹਫ਼ਤੇ ਫਿਲੌਰ ਦੇ ਨੰਗਲ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਸੀ। ਮੁਲਜ਼ਮ ਰੇਸ਼ਮ ਸਿੰਘ ’ਤੇ ਪਟਿਆਲਾ, ਫ਼ਰੀਦਕੋਟ, ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਖ਼ਾਲਿਸਤਾਨ ਪੱਖੀ ਅਤੇ ਐਸਐਫਜੇ ਪੱਖੀ ਪੋਸਟਰ ਲਗਾ ਕੇ ਅਤੇ ਨਾਅਰੇ ਲਿਖ ਕੇ ਜਨਤਕ ਜਾਇਦਾਦ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ, ਉਕਤ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਸੀ। ਡੀਜੀਪੀ ਨੇ ਦੱਸਿਆ ਕਿ ਮਈ 2025 ਵਿੱਚ ਭਾਰਤ-ਪਾਕਿ ਤਣਾਅ ਦੌਰਾਨ ਰੇਸ਼ਮ ਸਿੰਘ ਨੇ ਲੋਕਾਂ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਭੜਕਾਉਣ ਲਈ ‘ਪਾਕਿਸਤਾਨ ਜ਼ਿੰਦਾਬਾਦ’ ਅਤੇ ‘ਖ਼ਾਲਿਸਤਾਨ ਜ਼ਿੰਦਾਬਾਦ’ ਵਰਗੇ ਭੜਕਾਊ ਨਾਅਰੇ ਲਿਖੇ ਸਨ। ਸਬੂਤਾਂ ਤੋਂ ਇਹ ਵੀ ਪਤਾ ਚਲਦਾ ਹੈ ਕਿ ਮੁਲਜ਼ਮ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਨੂੰ ਪਹਿਲਾਂ ਦੇਸ਼ ਵਿਰੋਧੀ ਨਾਅਰੇ ਲਿਖਣ, ਕੰਧਾਂ ’ਤੇ ਚਿੱਤਰ ਬਣਾਉਣ ਅਤੇ ਪੋਸਟਰ ਲਾਉਣ ਦੇ ਦੋਸ਼ ਵਿੱਚ ਕਰਨਾਲ (ਹਰਿਆਣਾ) ਅਤੇ ਸੰਗਰੂਰ ਵਿੱਚ ਦਰਜ ਦੋ ਯੂਏਪੀਏ ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਏਆਈਜੀ ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪੁਲੀਸ ਟੀਮਾਂ ਨੂੰ ਮੁਲਜ਼ਮ ਰੇਸ਼ਮ ਸਿੰਘ ਵੱਲੋਂ ਕੰਧਾਂ ਅਤੇ ਪੁਲਾਂ ’ਤੇ ਖ਼ਾਲਿਸਤਾਨ ਪੱਖੀ ਚਿੱਤਰ ਬਣਾਉਣ, ਨਾਅਰੇ ਲਿਖਣ ਅਤੇ ਪੋਸਟਰ ਲਾਉਣ ਵਰਗੀਆਂ ਗਤੀਵਿਧੀਆਂ, ਜਿਸ ਵਿੱਚ ਵੱਖਵਾਦ, ਹਥਿਆਰਬੰਦ ਬਗਾਵਤ, ਜਾਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਉਕਸਾਉਣ ਦੇ ਇਰਾਦੇ ਨਾਲ ਕੀਤੀਆਂ ਗਈਆਂ ਕਾਰਵਾਈਆਂ ਸ਼ਾਮਲ ਹਨ, ਵਿੱਚ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਗੁਪਤ ਜਾਣਕਾਰੀ ਦੇ ਆਧਾਰ ’ਤੇ ਐਸਐਸਓਸੀ ਮੁਹਾਲੀ ਟੀਮ ਨੇ ਖੁਫੀਆ ਅਪਰੇਸ਼ਨ ਦੌਰਾਨ ਮੁਲਜ਼ਮ ਰੇਸ਼ਮ ਸਿੰਘ ਨੂੰ ਖਰੜ ਤੋਂ ਗ੍ਰਿਫ਼ਤਾਰ ਕਰ ਲਿਆ, ਜਿੱਥੇ ਉਸ ਨੂੰ ਉਸਦੇ ਹੈਂਡਲਰ ਸੁਰਿੰਦਰ ਠੀਕਰੀਵਾਲ ਨੇ ਲੁਕਣ ਲਈ ਟਿਕਾਣਾ ਦਿੱਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਤੋਂ ਲਗਪਗ 8 ਤੋਂ 10 ਲੱਖ ਰੁਪਏ ਮਿਲ ਚੁੱਕੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ