SGPC: ਜਥੇਦਾਰਾਂ ਦੀਆਂ ਨਿਯੁਕਤੀਆਂ ਤੇ ਸੇਵਾਮੁਕਤੀ ਬਾਰੇ 34 ਮੈਂਬਰੀ ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ ਅਤੇ ਸੇਵਾਮੁਕਤੀ ਬਾਰੇ ਨਿਯਮ ਅਤੇ ਸ਼ਰਤਾਂ ਤੈਅ ਕਰਨ ਲਈ ਇੱਕ ਉੱਚ ਤਾਕਤੀ 34 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਫ਼ੈਸਲਾ ਅੱਜ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ। ਇਸ ਵਿਸ਼ੇਸ਼ ਕਮੇਟੀ ਵਿੱਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਹੋਰ ਉੱਘੇ ਸਿੱਖ ਵਿਦਵਾਨਾਂ ਅਤੇ ਸਿੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇੱਥੇ ਇਹ ਕਾਬਿਲੇਗੌਰ ਹੈ ਕਿ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਹੋਰਨਾਂ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀਆਂ ’ਤੇ ਸਵਾਲ ਚੁੱਕੇ ਸਨ। ਮਿਲੀ ਜਾਣਕਾਰੀ ਅਨੁਸਾਰ ਹੁਣ ਉਕਤ ਨਵੀਂ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਸਬੰਧੀ ਨਿਯਮ ਬਣਾਏਗੀ।
ਇਸ ਕਮੇਟੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇੱਕ ਨੁਮਾਇੰਦਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨੁਮਾਇੰਦਾ ਲਿਆ ਗਿਆ ਹੈ।
ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਬਲਬੀਰ ਸਿੰਘ (ਮੁਖੋ 96ਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ), ਬਾਬਾ ਅਵਤਾਰ ਸਿੰਘ ਸੁਰਸਿੰਘ (ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ), ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ (ਮੁਖੀ ਸੰਪ੍ਰਦਾ ਕਾਰਸੇਵਾ ਭੂਰੀਵਾਲੇ), ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ (ਨਿਰਮਲੇ ਸੰਪ੍ਰਦਾ), ਮਹੰਤ ਰਮਿੰਦਰ ਦਾਸ (ਉਦਾਸੀਨ ਸੰਪ੍ਰਦਾ), ਮਹੰਤ ਪ੍ਰਿਤਪਾਲ ਸਿੰਘ ਮਿੱਠਾ ਟਿਵਾਣਾ ਸੇਵਾਪੰਥੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ (ਪ੍ਰਧਾਨ ਚੀਫ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ), ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਗੁਰਬਾਣੀ ਵਿਆਕਰਣ ਦੇ ਮਾਹਰ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਮਹੰਤ ਮਨਜੀਤ ਸਿੰਘ ਜੰਮੂ ਕਸ਼ਮੀਰ, ਬੀਬੀ ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ, ਡਾ. ਕਰਮਜੀਤ ਸਿੰਘ (ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ), ਡਾ. ਪ੍ਰਿਤਪਾਲ ਸਿੰਘ (ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ), ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਪਟਿਆਲਾ, ਡਾ. ਪਰਮਵੀਰ ਸਿੰਘ (ਪੰਜਾਬੀ ਯੂਨੀਵਰਸਿਟੀ ਪਟਿਆਲਾ), ਡਾ. ਅਮਰਜੀਤ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ), ਡਾ. ਇੰਦਰਜੀਤ ਸਿੰਘ ਗੋਗੋਆਣੀ (ਪ੍ਰਿੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ), ਸਿੱਖ ਵਿਦਵਾਨ ਡਾ. ਕੇਹਰ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਡੇਹਰਾਦੂਨ, ਗਿਆਨੀ ਬਲਜੀਤ ਸਿੰਘ (ਪ੍ਰਿੰਸੀਪਲ ਸਾਹਿਬਜ਼ਾਦਾ ਜੁਝਾਰ ਸਿੰਘ ਸਿੱਖ ਮਿਸ਼ਨਰੀ ਕਾਲਜ ਚੌਂਤਾ) ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦਾ ਇੱਕ ਨੁਮਾਇੰਦਾ ਲਿਆ ਗਿਆ ਹੈ।
ਇੰਜ ਹੀ ਸਿੱਖ ਵਿਦਵਾਨ ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਡਾ. ਜਤਿੰਦਰਪਾਲ ਸਿੰਘ ਉੱਪਲ ਆਸਟ੍ਰੇਲੀਆ, ਰਾਜਬੀਰ ਸਿੰਘ ਕੈਨੇਡਾ, ਇੰਦਰਪਾਲ ਸਿੰਘ ਚੱਢਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਮੰਗੇ ਸੁਝਾਵਾਂ ਤਹਿਤ ਬਹੁਤ ਸਾਰੀਆਂ ਸੰਪ੍ਰਦਾਵਾਂ, ਜਥੇਬੰਦੀਆਂ ਅਤੇ ਵਿਦਵਾਨਾਂ ਨੇ ਪਹਿਲਾਂ ਹੀ ਆਪਣੇ ਸੁਝਾਅ ਲਿਖਤੀ ਰੂਪ ਵਿਚ ਭੇਜੇ ਹਨ। ਇਨ੍ਹਾਂ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਨਾਂਦੇੜ, ਦਲ ਖਾਲਸਾ, ਅਖੰਡ ਕੀਰਤਨੀ ਜਥਾ, ਪੰਥਕ ਤਾਲਮੇਲ ਸੰਗਠਨ, ਸਿੱਖ ਕੌਂਸਲ ਯੂਕੇ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼੍ਰੋਮਣੀ ਖਾਲਸਾ ਪੰਚਾਇਤ, ਸਿੰਘ ਸਭਾਵਾਂ ਸਮੇਤ ਹੋਰ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿੱਚ ਸਿੱਖ ਵਿਦਵਾਨ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…