Share on Facebook Share on Twitter Share on Google+ Share on Pinterest Share on Linkedin ਐਸਜੀਪੀਸੀ ਅਤੇ ਸੇਵਾ ਸੁਸਾਇਟੀ ਨੇ ਸ਼ਹੀਦੀ ਪੁਰਬ ਮੌਕੇ ਬੂਟੇ ਵੰਡੇ ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਦੀਵਾਨ ਸਜਾਏ ਅਤੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ ਨੇ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸਕ ਵਿਚਾਰਾਂ ਕੀਤੀਆਂ। ਪੰਥ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਨੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਪੰਚਮ ਪਾਤਸ਼ਾਹ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਅਤੇ ਐਸਜੀਪੀਸੀ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਗਲੋਬਲ ਵਾਰਮਿੰਗ ਦੇ ਚੱਲਦਿਆਂ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਭਵਿੱਖ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਇਸ ਮੌਕੇ ਸਰਬੱਤ ਖ਼ਾਲਸਾ ਸੇਵਾ ਸੁਸਾਇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ। ਇਸ ਮੌਕੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਜਗਜੀਤ ਸਿੰਘ ਸਿੱਧੂ, ਜਗਰਾਜ ਸਿੰਘ, ਗੁਰਦੇਵ ਸਿੰਘ, ਭਾਈ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਸੁਰੀ, ਜਗਦੀਪ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ