ਸ਼੍ਰੋਮਣੀ ਕਮੇਟੀ ਮੈਂਬਰ ਕਾਲੇਵਾਲ ਨੇ ਵੰਡੇ ਕੈਂਸਰ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਮਾਰਚ:
ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅਮਰੀਕ ਸਿੰਘ ਬੱਤਾ, ਕੁਲਵੰਤ ਕੌਰ ਵਾਸੀ ਪਿੰਡ ਬੱਤਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤਾਂ ਲਈ ਪਾਸ ਕੀਤੇ ਗਏ 20-20 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਸਰ ਪੀੜਤ ਪਰਿਵਾਰ ਐਸ.ਜੀ.ਪੀ.ਸੀ.ਦੇ ਮੈਬਰਾਂ ਰਾਹੀਂ ਦਰਖਾਸਤ ਦੇ ਕੇ ਇਹ ਰਾਸ਼ੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਐਸਜੀਪੀਸੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ, ਖਰੜ ਨਗਰ ਕੌਂਸਲ ਦੇ ਜੂਨੀਅਰ ਮੀਤ ਪ੍ਰਧਾਨ ਕਮਲ ਕਿਸੋਰ ਸ਼ਰਮਾ, ਰਣਧੀਰ ਸਿੰਘ ਧੀਰਾ, ਹਰਜੀਤ ਸਿੰਘ ਜੀਤ, ਹਰਸਿਮਰਨ ਸਿੰਘ ਬਿੰਨੀ ਸਮੇਤ ਹੋਰ ਆਗੂ ਹਾਜ਼ਰ ਸਨ।