Share on Facebook Share on Twitter Share on Google+ Share on Pinterest Share on Linkedin ਸ਼ਹੀਦੀ ਪੁਰਬ: ਸ਼ਹਿਰ ਵਿੱਚ 8 ਜੂਨ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 8 ਜੂਨ ਨੂੰ ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ’ਚੋਂ ਬਾਅਦ ਦੁਪਹਿਰ 3 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਜਾਵੇਗੀ। ਇਹ ਫ਼ੈਸਲਾ ਅੱਜ ਇੱਥੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਅਰਦਾਸ ਉਪਰੰਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ ਸਵਿਮਿੰਗ ਪੂਲ ਤੋਂ ਨੇਬਰਹੁੱਡ ਪਾਰਕ, ਗੁਰਦੁਆਰਾ ਗੋਬਿੰਦਸਰ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਸੈਕਟਰ-55, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਮਦਨਪੁਰਾ ਚੌਂਕ, ਟਰੈਫ਼ਿਕ ਲਾਈਨ ਪੁਆਇੰਟ ਫੇਜ਼-3\5, ਗੁਰਦੁਆਰਾ ਸਾਹਿਬ ਸਾਚਾ ਧੰਨਾ ਸਾਹਿਬ, ਫੇਜ਼-7 ਲਾਲ ਬੱਤੀ ਚੌਂਕ ਤੋਂ ਹੁੰਦਾ ਹੋਇਆ ਦੇਰ ਰਾਤ ਅੱਠ ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੇ ਪ੍ਰਧਾਨ ਜਸਪਾਲ ਸਿੰਘ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਅੱਤ ਦੀ ਗਰਮੀ ਅਤੇ ਲੂ ਦੇ ਮੱਦੇਨਜ਼ਰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਅਤੇ ਮਾਰਕੀਟ ਕਮੇਟੀਆਂ ਦੇ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਅਤੇ ਖ਼ਾਸ ਕਰਕੇ ਨਗਰ ਕੀਰਤਨ ਦੇ ਰੂਟ ਉੱਪਰ ਠੰਢੇ ਮਿੱਠੇ ਜਲ, ਦੁੱਧ, ਲੱਸੀ ਦੀਆਂ ਛਬੀਲਾਂ ਅਤੇ ਲੰਗਰ ਦੇ ਸਟਾਲ ਲਗਾਏ ਜਾਣ। ਗੁਰਦੁਆਰਾ ਸਾਹਿਬ ਫੇਜ਼-6 ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਬਜ਼ੁਰਗਾਂ, ਅੌਰਤਾਂ, ਕੀਰਤਨੀ ਜਥਿਆਂ ਅਤੇ ਬੱਚਿਆਂ ਲਈ ਲੋੜੀਂਦੀਆਂ ਬੱਸਾਂ ਅਤੇ ਹੋਰ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮੀਟਿੰਗ ਵਿੱਚ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਸੁਰਜੀਤ ਸਿੰਘ ਮਠਾੜੂ, ਜਸਪਾਲ ਸਿੰਘ ਜਸਬੀਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਰਸ਼ਪਾਲ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ, ਜੀਤ ਸਿੰਘ, ਲਖਬੀਰ ਸਿੰਘ, ਸਵਰਨ ਸਿੰਘ, ਕਰਮ ਸਿੰਘ, ਗਗਨਦੀਪ ਸਿੰਘ, ਜਤਿੰਦਰ ਸਿੰਘ, ਦਵਿੰਦਰ ਪਾਲ ਸਿੰਘ, ਬਿਕਰਮਜੀਤ ਸਿੰਘ ਨਿਰਮਲ ਸਿੰਘ ਭੁੱਲਰ ਡਾਕਟਰ ਮਨਜੀਤ ਸਿੰਘ ਗੁਰਮੀਤ ਸਿੰਘ ਪਦਮਜੀਤ ਸਿੰਘ ਆਦਿ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ