ਸ਼ਲਿੰਦਰ ਆਨੰਦ ਨੂੰ ਐਲੀਵੇਟ-69 ਵੈੱਲਫੇਅਰ ਸੁਸਾਇਟੀ ਦਾ ਫਾਉਂਡਰ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ:
ਮੁਹਾਲੀ ਸ਼ਹਿਰ ਦੇ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਐਲੀਵੇਟ-69 ਵੈੱਲਫੇਅਰ ਸੁਸਾਇਟੀ ਨਾਂ ਦੀ ਸੰਸਥਾ ਦਾ ਗਠਨ ਕੀਤਾ ਗਿਆ ਹੈ। ਜਥੇਬੰਦੀ ਦੀ ਪਲੇਠੀ ਮੀਟਿੰਗ ਅੱਜ ਇੱਥੋਂ ਦੇ ਫੇਜ਼-7 ਵਿੱਚ ਹੋਈ। ਜਿਸ ਵਿੱਚ ਸ਼ਹਿਰ ਦੀਆਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਉਦਯੋਗਪਤੀ ਸ਼ਲਿੰਦਰ ਆਨੰਦ (ਬਿੱਟੂ) ਨੂੰ ਸੰਸਥਾ ਦਾ ਫਾਉਂਡਰ ਪ੍ਰਧਾਨ ਅਤੇ ਹਰਿਆਣਾ ਇੰਡਸਟਰੀਜ਼ ਵਿਭਾਗ ਦੇ ਵਧੀਕ ਡਾਇਰੈਕਟਰ (ਸੇਵਾਮੁਕਤ) ਜੈਦੀਪ ਕਪੂਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਆਈਪੀਐਸ ਅਧਿਕਾਰੀ ਰਾਕੇਸ਼ ਕੌਸ਼ਲ ਨੂੰ ਚੇਅਰਮੈਨ, ਡਾ. ਵਿਕਾਸ ਭੁਟਾਨੀ ਨੂੰ ਵਾਈਸ ਚੇਅਰਮੈਨ ਅਤੇ ਜਗਮੋਹਨ ਸਿੰਘ ਕਾਹਲੋਂ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ।
ਉੱਘੇ ਚਿੰਤਕ ਪਿਆਰੇ ਲਾਲ ਗਰਗ ਨੂੰ ਮੁੱਖ ਸਲਾਹਕਾਰ, ਹਰਦੀਪ ਸਿੰਘ ਚੀਮਾ ਨੂੰ ਮੁੱਖ ਸਰਪ੍ਰਸਤ, ਰਣਜੀਤ ਸਿੰਘ ਸਿੱਧੂ ਨੂੰ ਸਰਪ੍ਰਸਤ, ਵਿਜੈ ਗੋਇਲ ਨੂੰ ਸੀਨੀਅਰ ਮੀਤ ਪ੍ਰਧਾਨ, ਵਿਜੈ ਕਾਲੜਾ ਨੂੰ ਸੰਯੁਕਤ ਸਕੱਤਰ ਅਤੇ ਰਵੀ ਧੀਰ ਤੇ ਸੁਨੀਲ ਕੁਮਾਰ ਨੂੰ ਕਾਰਜਕਾਰਨੀ ਮੈਂਬਰ ਥਾਪਿਆ ਗਿਆ। ਅਖੀਰ ਵਿੱਚ ਸੰਸਥਾ ਦੇ ਪ੍ਰਧਾਨ ਸ਼ਲਿੰਦਰ ਆਨੰਦ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਲਈ ਉਹ ਹਮੇਸ਼ਾ ਤਤਪਰ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…