nabaz-e-punjab.com

ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਜੂਨ:
ਇੱਥੋਂ ਦੇ ਨੇੜਲੇ ਪਿੰਡ ਮੁੰਧੋ ਸੰਗਤੀਆਂ ਵਿਖੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 16ਵੇਂ ਨਾਈਟ ਕ੍ਰਿਕੇਟ ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਫਤਿਹਗੜ੍ਹ ਵਾਲਿਆਂ ਨੇ ਕੀਤਾ। ਉਦਘਾਟਨੀ ਮੈਚ ਵਿਚ ਕੁਰਾਲੀ ਨੇ ਖੇੜਾ ਨੂੰ ਹਰਾਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਸਹਾਈ ਸਿੱਧ ਹੁੰਦੇ ਹਨ ਅਤੇ ਰਾਤ ਦੇ ਸਮੇਂ ਹੋਣ ਵਾਲੇ ਖੇਡ ਮੇਲਿਆਂ ਵਿਚ ਸ਼ਿਰਕਤ ਕਰਨ ਨਾਲ ਨੌਜੁਆਨ ਪਿੰਡਾਂ ਵਿਚ ਢਾਣੀਆਂ ਬਣਾ ਕੇ ਬੈਠਣ ਤੋਂ ਬਚਦਾ ਹੈ ਉਸਦੇ ਨਾਲ ਹੀ ਬੁਰੀ ਸੰਗਤ ਤੋਂ ਦੂਰ ਰਹਿੰਦਾ ਹੈ ਜਿਸ ਲਈ ਅਜਿਹੇ ਖੇਡ ਮੇਲੇ ਹਰੇਕ ਪਿੰਡ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਨੌਜੁਆਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।
ਪ੍ਰਬੰਧਕਾਂ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਮੁਖ ਮਹਿਮਾਨ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਬਲਵੰਤ ਸਿੰਘ ਨੰਬਰਦਾਰ, ਤਲਵਿੰਦਰ ਸਿੰਘ ਕਾਲਾ, ਗੁਰਜੀਤ ਸਿੰਘ, ਅਮਰਜੀਤ ਸਿੰਘ, ਗੁਰਜੰਟ ਸਿੰਘ, ਕੁਲਵੀਰ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਗੋਲਾ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ ਜ਼ਿਲ੍ਹਾ ਸਪੋਰਟਸ ਕੋਆਰਡੀ…