ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

ਨਬਜ਼-ਏ-ਪੰਜਾਬ, ਚੰਡੀਗੜ੍ਹ, 9 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਸੂਚੀ ਮੁਤਾਬਕ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਰਵੀਇੰਦਰ ਸਿੰਘ ਨੂੰ ਸਰਪ੍ਰਸਤ ਚੁਣਿਆ ਗਿਆ ਹੈ।
ਇੰਜ ਹੀ ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁੱਚਾ ਸਿੰਘ ਛੋਟੇਪੁਰ, ਮਨਪ੍ਰੀਤ ਸਿੰਘ ਇਆਲੀ, ਗਗਨਦੀਪ ਸਿੰਘ ਬਰਨਾਲਾ, ਇਕਬਾਲ ਸਿੰਘ ਝੂੰਦਾ, ਸੁਰਿੰਦਰ ਸਿੰਘ ਭੁੱਲੇਰਾਠਾਂ, ਭਾਈ ਮਨਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੰਤਾ ਸਿੰਘ ਉਮੈਦਪੁਰ, ਸਰਵਨ ਸਿੰਘ ਫਿਲੌਰ, ਸਰਬਜੀਤ ਸਿੰਘ ਡੂੰਮਵਾਲੀ, ਮਹਿੰਦਰ ਸਿੰਘ ਹੁਸੈਨਪੁਰ, ਜਰਨੈਲ ਸਿੰਘ ਕਰਤਾਰਪੁਰ, ਪਰਮਜੀਤ ਕੌਰ ਗੁਲਸ਼ਨ, ਮਹਿੰਦਰਪਾਲ ਸਿੰਘ ਬਨਾਕਾ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ।
ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸਕੱਤਰ ਜਰਨਲ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਖਜਾਨਚੀ ਅਤੇ ਚਰਨਜੀਤ ਸਿੰਘ ਬਰਾੜ ਸਮੇਤ ਬਰਜਿੰਦਰ ਸਿੰਘ ਬਰਾੜ ਮੋਗਾ, ਹਰਿੰਦਰਪਾਲ ਸਿੰਘ ਸਨੌਰ, ਬੀਬੀ ਕਿਰਨਜੋਤ ਕੌਰ, ਜਸਵੀਰ ਸਿੰਘ ਘੁੰਮਣ, ਗੁਰਜੀਤ ਸਿੰਘ ਤਲਵੰਡੀ, ਯੁਵਰਾਜ ਸਿੰਘ, ਭਰਭੂਰ ਸਿੰਘ ਧਾਂਦਰਾ ਨੂੰ ਜਰਨਲ ਸਕੱਤਰ ਥਾਪਿਆ ਗਿਆ ਹੈ। ਗਿਆਨੀ ਮਹਿੰਦਰ ਸਿੰਘ ਹਿਮਾਚਲ ਪ੍ਰਦੇਸ, ਸਤਵਿੰਦਰ ਸਿੰਘ ਟੋਹੜਾ, ਸਾਬਕਾ ਡੀਟੀਓ ਕਰਨ ਸਿੰਘ ਮੁਹਾਲੀ, ਸੁਖਵਿੰਦਰ ਸਿੰਘ ਅੌਲਖ, ਦਵਿੰਦਰ ਸਿੰਘ ਸੇਖੋਂ, ਅਜੈਪਾਲ ਸਿੰਘ ਮੀਰਾਂਕੋਟ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਕਾਸ਼ ਚੰਦ ਗਰਗ ਨੂੰ ਵਪਾਰ ਵਿੰਗ ਦਾ ਪ੍ਰਧਾਨ ਅਤੇ ਕਪੂਰ ਚੰਦ ਬਾਂਸਲ ਨੂੰ ਸਕੱਤਰ ਬਣਾਇਆ ਗਿਆ ਹੈ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…