ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ ਸ਼੍ਰੋਮਣੀ ਅਕਾਲੀ ਦਲ: ਨਵਪ੍ਰੀਤ ਕੌਰ ਚੰਦੂਮਾਜਰਾ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰਹ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਅੱਜ ਅਕਾਲੀ ਦਲ ਦੀ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਪਤਨੀ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਮੁਹਾਲੀ ਨੇੜਲੇ ਪਿੰਡਾਂ ਭਾਗੋਮਾਜਰਾ, ਮਟਰਾਂ, ਰਾਏਪੁਰ ਖੁਰਦ ਆਦਿ ਪਿੰਡਾਂ ਵਿੱਚ ਭਰਵੀਂਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ।
ਇਸ ਮੌਕੇ ਬੀਬੀ ਨਵਪ੍ਰੀਤ ਚੰਦੂਮਾਜਰਾ ਨੇ ਆਖਿਆ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਪਿਆਰ ਹਲਕੇ ਦੇ ਪਿੰਡਾਂ ਵਿੱਚ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਾਫ਼ ਝਲਕ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਜਿਸ ਕਰਕੇ ਹਲਕੇ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਆਪਣੇ ਲੋਕਾਂ ਦੀ ਦੁੱਖ-ਸੁੱਖ ਵਿੱਚ ਬਾਂਹ ਫੜਕੇ ਪਰਿਵਾਰਿਕ ਮੈਂਬਰਾਂ ਵਾਲਾ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੰਦੂਮਾਜਰਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਦੇਖਣਾ ਚਾਹੁੰਦੇ ਹਨ।
ਇਸ ਮੌਕੇ ਕੌਂਸਲਰ ਬੀਬੀ ਹਰਜਿੰਦਰ ਕੌਰ ਬੈਦਵਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆ ਦੇਣ ਅਤੇ ਅੌਰਤਾਂ ਨੂੰ ਹਜ਼ਾਰ ਰੁਪਏ ਪੈਨਸ਼ਨ ਦੇਣ ਦੇ ਝੂਠੇ ਲਾਰੇ ਲਗਾ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਬਾਹਰੀ ਰਾਜਾਂ ਤੋਂ ਆਏ ਉਮੀਦਵਾਰਾਂ ਨੂੰ ਵੱਡੇ ਪੱਧਰ ਉੱਤੇ ਨੌਕਰੀ ਦਿੱਤੀਆਂ ਗਈਆਂ, ਜਿਸ ਕਰਕੇ ਸੂਬੇ ਦਾ ਨੌਜਵਾਨ ਵਰਗ ਵਿੱਚ ਆਪ ਸਰਕਾਰ ਦੇ ੍ਚਿਲਾਫ਼ ਭਾਰੀ ਗੁੱਸਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਜਸਪਾਲ ਸਿੰਘ ਮਟਰਾਂ, ਸਰਪੰਚ ਹਰਦੀਪ ਸਿੰਘ ਮਟਰਾਂ, ਕਮਲਜੀਤ ਸਿੰਘ ਮਟਰਾਂ, ਗੁਰਮੀਤ ਸਿੰਘ ਲੰਬੜਦਾਰ, ਜਗਤਾਰ ਰਾਏਪੁਰ, ਡਾ. ਅਜੈਬ ਸਿੰਘ ਪਟੜੀ, ਦਵਿੰਦਰ ਸਿੰਘ ਰਾਏਪੁਰ, ਵਾਰਿਸ਼ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ …