ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ, ਹਲਕਾ ਇੰਚਾਰਜ ਦਿੱਤੇ ਨਿਯੁਕਤੀ ਪੱਤਰ

ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 16 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਜ਼ਿਲ੍ਹਾ ਯੂਥ ਵਿੰਗ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਨਵੇਂ ਅਹੁਦੇਦਾਰਾਂ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਰਮਨ ਅਰੋੜਾ ਨੂੰ ਰਮਨ ਅਰੋੜਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਲਵਲੀ ਹਰਜਿੰਦਰ ਸਿੰਘ ਬਿੱਲਾ ਅਤੇ ਹਰਦੀਪ ਧੀਮਾਨ ਨੂੰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸਮੇਤ ਨੌਜਵਾਨ ਵਰਗ ਦਾ ਬਾਕੀ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਪਹਿਰੇਦਾਰ ਪਾਰਟੀ ਹੈ। ਇਸ ਲਈ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾਉਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਗਈ ਪੰਜਾਬ ਬਚਾਓ ਯਾਤਰਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਆਪਣੇ ਅਸੂਲਾਂ ਨੂੰ ਸੱਤਾ ਤੋਂ ਉੱਪਰ ਮੰਨਦੀ ਹੈ। ਇਸੇ ਕਰਕੇ ਭਾਜਪਾ ਵਰਗੀ ਫ਼ਿਰਕਾਪ੍ਰਸਤ ਪਾਰਟੀ ਨਾਲ ਅਕਾਲੀ ਦਲ ਨੇ ਚੋਣ ਸਮਝੌਤਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਬਹੁਮਤ ਨਾਲ ਜਿੱਤੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…