ਬਲੀਦਾਨ ਦਿਵਸ: ਸ਼ਿਵ ਸੈਨਾ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸ਼ਿਵ ਸੈਨਾ (ਹਿੰਦੂ) ਦੀ ਇੱਕ ਮੀਟਿੰਗ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ੍ਰੀਮਤੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਇੱਕ ਮਹਾਨ ਨੇਤਾ ਸਨ, ਉਹ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦੀ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਵਿੱਚ ਸ੍ਰੀਮਤੀ ਗਾਂਧੀ ਅਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੇ ਅਹਿਮ ਭੁਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ੍ਰੀਮਤੀ ਇੰਦਰਾ ਗਾਂਧੀ ਅਤੇ ਸ੍ਰ. ਬੇਅੰਤ ਸਿੰਘ ਨੇ ਆਪਣੀ ਕੁਰਬਾਨੀ ਦੇ ਦਿੱਤੀ ਸੀ। ਜਿਸ ਨੂੰ ਰਾਜ ਦੇ ਲੋਕ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਸਾਬਕਾ ਡੀਜੀਪੀ ਕੇਪੀਐਸ ਗਿੱਲ ਨੇ ਵੀ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਅਹਿਮ ਯੋਗਦਾਨ ਪਾਇਆ ਹੈ। ਸ਼ਿਵ ਸੈਨਿਕਾਂ ਨੇ ਸਾਬਕਾ ਪੁਲੀਸ ਮੁਖੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…