Nabaz-e-punjab.com

ਠੱਗੀ ਮਾਮਲਾ: ਮਟੌਰ ਪੁਲੀਸ ਵੱਲੋਂ ਸ਼ਿਵ ਸੈਨਾ ਯੁਵਾ ਵਿੰਗ ਦਾ ਪ੍ਰਧਾਨ ਅਮਿਤ ਸ਼ਰਮਾ ਗ੍ਰਿਫ਼ਤਾਰ

2015 ਵਿੱਚ ਆਪਣੇ ਹੀ ਰਿਸ਼ਤੇਦਾਰ ਨਾਲ 12 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼, ਕਾਫੀ ਸਮੇਂ ਤੋਂ ਚੱਲ ਰਿਹਾ ਸੀ ਭਗੌੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਇੱਥੋਂ ਦੇ ਥਾਣਾ ਮਟੌਰ ਦੀ ਪੁਲੀਸ ਨੇ ਕਟੱੜ ਹਿੰਦੂ ਆਗੂ ਅਤੇ ਸ਼ਿਵ ਸੈਨਾ ਯੁਵਾ ਵਿੰਗ ਦੇ ਪ੍ਰਧਾਨ ਅਮਿਤ ਸ਼ਰਮਾ ਨੂੰ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਭਗੌੜਾ ਚੱਲ ਰਿਹਾ ਸੀ। ਉਸ ਦੇ ਖ਼ਿਲਾਫ਼ ਰਵਿੰਦਰ ਸ਼ਰਮਾ ਦੀ ਸ਼ਿਕਾਇਤ ’ਤੇ ਸਾਲ 2015 ਵਿੱਚ ਥਾਣਾ ਮਟੌਰ ਵਿੱਚ ਆਈਪੀਸੀ ਦੀ ਧਾਰਾ 406 ਤੇ 420 ਅਧੀਨ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ। ਪੀੜਤ ਵਿਅਕਤੀ ਖ਼ੁਦ ਹਿੰਦੂ ਆਗੂ ਦਾ ਨਜ਼ਦੀਕੀ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਥਾਣਾ ਮਟੌਰ ਦੇ ਐਸਐਚਓ ਰਾਜੀਵ ਕੁਮਾਰ ਨੇ ਹਿੰਦੂ ਆਗੂ ਅਮਿਤ ਸ਼ਰਮਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਆਗੂ ਨੇ ਆਪਣੇ ਹੀ ਰਿਸ਼ਤੇਦਾਰ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਸ਼ਿਕਾਇਤ ਮਿਲੀ ਸੀ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਅਮਿਤ ਸ਼ਰਮਾ ਦੇ ਖ਼ਿਲਾਫ਼ ਠੱਗੀ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਜਿਸ ਨੂੰ ਕਰੀਬ ਪੰਜ ਸਾਲ ਬਾਅਦ ਪੁਲੀਸ ਨੇ ਲੰਘੀ ਰਾਤ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਪੀੜਤ ਰਵਿੰਦਰ ਸ਼ਰਮਾ ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਹਿੰਦੂ ਆਗੂ ਅਮਿਤ ਸ਼ਰਮਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਵਸੂਲੇ ਗਏ ਸੀ ਪ੍ਰੰਤੂ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਹੀ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਮੋੜੇ ਗਏ। ਇਸ ਮਾਮਲੇ ਵਿੱਚ ਅਮਿਤ ਸ਼ਰਮਾ ਕੁਝ ਸਮਾਂ ਪਹਿਲਾਂ ਭਗੌੜਾ ਹੋ ਗਿਆ ਸੀ। ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਅਮਿਤ ਸ਼ਰਮਾ ਪਿਛਲੀਆਂ ਕੁਝ ਤਰੀਕਾਂ ਤੋਂ ਲਗਾਤਾਰ ਭਗੌੜਾ ਚੱਲ ਰਿਹਾ ਸੀ। ਅੱਜ ਹਿੰਦੂ ਆਗੂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਮਿਤ ਸ਼ਰਮਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਸ਼ਿਵ ਸੈਨਾ ਆਗੂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Crime & Police

Check Also

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਹੋਏ ਸ…