Nabaz-e-punjab.com

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਯੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਯੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚਲਿਆ। ਮਾਗਮ ਵਿੱਚ ਭਾਈ ਜੁਝਾਰ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539ਈ: ਵਿੱਚ ਜਯੋਤੀ ਜੋਤ ਸਮਾਉਣ ਦੇ ਪ੍ਰਸੰਗ ਬਾਰੇ ਦੱਸਿਆ। ਭਾਈ ਓਕਾਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਨਾਮ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਘਨੱਈਆ ਕੀਰਤਨੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ ਪੰਜਾਬ ਕਵਿਸ਼ਰੀ ਜਥਾ, ਭਾਈ ਕੁਲਤਾਰ ਸਿੰਘ, ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਤਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨਿਭਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 8 ਅਕਤੂਬਰ ਨੂੰ ਦਸਵੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਵੱਖ-ਵੱਖ ਢਾਡੀ ਅਤੇ ਰਾਗੀ ਜਥੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਸਵੇਰੇ 10 ਵਜੇ ਵਿਸ਼ਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਗੰਨੇ ਦੇ ਰੱਸ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…