ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਦੇਵ ਸਿੰਘ ਹੀਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪੂਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਉਣ ਬਾਰੇ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸਤਿੰਦਰਪਾਲ ਸਿੰਘ ਦੇ ਪੰਥਕ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ
ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਉਚਾਰਨ ਧੂਰ ਕੀ ਬਾਣੀ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਬਾਬਾ ਪ੍ਰਿਤਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…