Share on Facebook Share on Twitter Share on Google+ Share on Pinterest Share on Linkedin ਸਿੱਧੂ ਵੱਲੋਂ ਭਗਵਾਨ ਪਰਸ਼ੂ ਰਾਮ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਅਪੀਲ ਨਬਜ਼-ਏ-ਪੰਜਾਬ, ਮੁਹਾਲੀ, 10 ਮਈ: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਹਲਕਾ ਵਾਸੀਆਂ ਨੂੰ ਭਗਵਾਨ ਸ੍ਰੀ ਪਰਸ਼ੂ ਰਾਮ ਜੈਅੰਤੀ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਭਗਵਾਨ ਪਰਸ਼ੂ ਰਾਮ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਸਿੱਧੂ ਅੱਜ ਇੱਥੋਂ ਦੇ ਉਦਯੋਗਿਕ ਏਰੀਆ ਫੇਜ਼-9 ਸਥਿਤ ਭਗਵਾਨ ਪਰਸ਼ੂ ਰਾਮ ਮੰਦਰ ਤੇ ਧਰਮਸ਼ਾਲਾ ਵਿਖੇ ਸ੍ਰੀ ਬ੍ਰਾਹਮਣ ਸਭਾ ਮੁਹਾਲੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਸਿੱਧੂ ਨੇ ਮੰਦਰ ਵਿੱਚ ਭਗਵਾਨ ਪਰਸ਼ੂਰਾਮ ਦੀ ਮੂਰਤੀ ਅੱਗੇ ਸਿਰ ਨਿਵਾਇਆ ਅਤੇ ਭਗਵਾਨ ਦਾ ਆਸ਼ੀਰਵਾਦ ਲਿਆ। ਸ੍ਰੀ ਸਿੱਧੂ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਨੂੰ ਕਿਸੇ ਇਕ ਫਿਰਕੇ ਜਾਂ ਧਰਮ ਨਾਲ ਜੋੜ ਕੇ ਦੇਖਣਾ ਬਹੁਤ ਗਲਤ ਗੱਲ ਹੈ ਕਿਉਂਕਿ ਭਗਵਾਨ ਪਰਸ਼ੂਰਾਮ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਸਾਂਝੀਆਂ ਹਨ। ਭਗਵਾਨ ਪਰਸ਼ੂਰਾਮ ਵਰਗਾ ਵਿਦਵਾਨ ਅਤੇ ਮਹਾਂਬਲੀ ਯੋਧਾ ਕਦੇ ਕਦੇ ਹੀ ਇਸ ਧਰਤੀ ’ਤੇ ਅਵਤਾਰ ਲੈਂਦਾ ਹੈ। ਭਗਵਾਨ ਨੇ ਸਾਨੂੰ ਹੱਕ ਸੱਚ ਦੇ ਰਾਹ ’ਤੇ ਚੱਲਣ ਅਤੇ ਜ਼ੁਲਮ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਾ ਕਰਨ ਦੀ ਪ੍ਰੇਰਣਾ ਦਿੱਤੀ ਹੈ। ਇਸ ਮੌਕੇ ਮੰਦਰ ਕਮੇਟੀ ਅਤੇ ਬ੍ਰਾਹਮਣ ਸਭਾ ਵੱਲੋਂ ਬਲਬੀਰ ਸਿੰਘ ਸਿੱਧੂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਗੁਰਚਰਨ ਸਿੰਘ ਭੰਵਰਾ, ਬਲਜੀਤ ਕੌਰ, ਸਭਾ ਦੇ ਪ੍ਰਧਾਨ ਵੀਕੇ ਵੈਦ, ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸ਼ਰਮਾ, ਨਵਲ ਕਿਸ਼ੋਰ ਸ਼ਰਮਾ, ਸ਼ਿਵ ਸ਼ਰਨ ਸ਼ਰਮਾ, ਗੋਪਾਲ ਸ਼ਰਮਾ, ਅਮਨਦੀਪ ਸ਼ਰਮਾ, ਧਰਮਵੀਰ ਵਸ਼ਿਸ਼ਟ, ਚੇਅਰਮੈਨ ਰਮੇਸ਼ ਦੱਤ ਸ਼ਰਮਾ, ਵਰਿੰਦਰ ਪਰਾਸ਼ਰ, ਯਸ਼ਪਾਲ ਅਗਨੀਹੋਤਰੀ ਅਤੇ ਮਨਪ੍ਰੀਤ ਸੋਢੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ