Share on Facebook Share on Twitter Share on Google+ Share on Pinterest Share on Linkedin ਭਾਰਤਮਾਲਾ ਸੜਕ ’ਤੇ ਅੰਗਰੇਜ਼ੀ ਤੇ ਹਿੰਦੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਸਾਈਨ ਬੋਰਡ ਲਿਖੇ ਜਾਣ ਕਿਸਾਨ ਯੂਨੀਅਨ ਲੱਖੋਵਾਲ ਨੇ ਡੀਸੀ ਮੁਹਾਲੀ ਨੂੰ ਦਿੱਤਾ ਮੰਗ ਦਿੱਤਾ ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਮੰਗ ਕੀਤੀ ਹੈ ਕਿ ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਆਈਟੀ ਸਿਟੀ ਮੁਹਾਲੀ ਤੋਂ ਕੁਰਾਲੀ ਤੱਕ ਬਣ ਰਹੀ ਨਵੀਂ ਸੜਕ ਤੇ ਲਗਾਏ ਜਾਣ ਵਾਲੇ ਸਾਈਨ ਬੋਰਡ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਦੇ ਨਾਲ ਪੰਜਾਬੀ ਭਾਸ਼ਾ ਵਿੱਚ ਵੀ ਲਿਖਵਾਏ ਜਾਣ। ਇਸ ਸਬੰਧੀ ਯੂਨੀਅਨ ਦੇ ਆਗੂਆਂ ਨੇ ਅੱਜ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਦੇ ਨਾਮ ਮੰਗ ਪੱਤਰ ਦਿੱਤਾ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਭਾਰਤਮਾਲਾ ਪ੍ਰਾਜੈਕਟ ਰਾਹੀਂ ਆਈਟੀ ਸਿਟੀ ਤੋਂ ਕੁਰਾਲੀ ਤੱਕ ਨਵੀਂ ਸੜਕ ਬਣਾਈ ਜਾ ਰਹੀ ਹੈ, ਉਸ ਤੇ ਸਾਈਨ ਬੋਰਡ ਲਗਵਾਏ ਜਾ ਰਹੇ ਹਨ। ਉਨ੍ਹਾਂ ’ਤੇ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਜਾਣਕਾਰੀ ਲਿਖੀ ਗਈ ਹੈ ਅਤੇ ਇਨ੍ਹਾਂ ਸਾਈਨ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਗਾਇਬ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੜਕ ਉੱਤੇ ਸਾਰੇ ਸਾਈਨ ਬੋਰਡਾਂ ’ਤੇ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਵਿੱਚ ਵੀ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਨਛੱਤਰ ਸਿੰਘ, ਗੁਰਮੀਤ ਸਿੰਘ ਬਲਾਕ ਪ੍ਰਧਾਨ ਖਰੜ, ਜਸਪਾਲ ਸਿੰਘ, ਜਸਪਾਲ ਸਿੰਘ ਲਾਂਡਰਾ ਅਤੇ ਜਸਵੰਤ ਸਿੰਘ ਮਾਣਕ ਮਾਜਰਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ