Share on Facebook Share on Twitter Share on Google+ Share on Pinterest Share on Linkedin ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ ਕੁੜੱਤਣ ਦੇ ਖ਼ਾਤਮੇ ਲਈ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੂਲ ਪੰਜਾਬੀਆਂ ਦੀ ਮੌਜੂਦਾ ਤ੍ਰਾਸਦੀ ’ਤੇ ਚਿੰਤਾ ਪ੍ਰਗਟਾਈ ਨਬਜ਼-ਏ-ਪੰਜਾਬ, ਮੁਹਾਲੀ, 11 ਮਈ: ਭਾਰਤ-ਪਾਕਿਸਤਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਤਣਾਅ ਦੇ ਖ਼ਾਤਮੇ ਅਤੇ ਵਿਸ਼ਵ ਸ਼ਾਂਤੀ ਦੀ ਸਥਾਪਤੀ ਲਈ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਰਦਾਸ ਸਮਾਗਮ ਕੀਤਾ ਗਿਆ। ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸ਼ਬਦ ਕੀਰਤਨ ਅਤੇ ਅਰਦਾਸ ਦੀ ਸਮਾਪਤੀ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੂਲ ਪੰਜਾਬੀਆਂ ਦੀ ਮੌਜੂਦਾ ਤ੍ਰਾਸਦੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਮੁੱਢਲੇ ਤੌਰ ’ਤੇ ਆਪਸੀ ਇਤਫ਼ਾਕ ਕਾਇਮ ਕਰਨ ਵੱਲ ਵਧੇਰੇ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਪੰਜਾਬ ਤੇ ਪੰਥ ਨੂੰ ਦਰਪੇਸ਼ ਚੁਨੌਤੀਆਂ ਦਾ ਸਮਰੱਥ ਤਰੀਕੇ ਟਾਕਰਾ ਕੀਤਾ ਜਾ ਸਕੇ। ਪਿੱਛੇ ਜਿਹੇ ਪਿੰਡ ਕੁੰਭੜਾ ਵਿੱਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦੇ ਕਤਲ ਦਾ ਜ਼ਿਕਰ ਕਰਦਿਆਂ ਜਥੇਦਾਰ ਗੜਗੱਜ ਕਿਹਾ ਕਿ ਇਹ ਘਟਨਾ ਸਾਡੇ ਆਪਣੇ ਖ਼ਿੱਤੇ ਵਿੱਚ ਸਾਡੀ ਹੋਂਦ ਲਈ ਇੱਕ ਵੰਗਾਰ ਹੈ। ਭਵਿੱਖ ਵਿੱਚ ਅਜਿਹੀਆਂ ਗੈਰਮਾਨਵੀ ਘਟਨਾਵਾਂ ਦੇ ਖ਼ਾਤਮੇ ਲਈ ਸਾਨੂੰ ਆਪਣੇ ਵਖਰੇਵੇਂ ਤਿਆਗ ਕੇ ਇੱਕਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਇਲਾਕਾ ਸ਼ਹੀਦਾਂ-ਸਿੰਘਾਂ ਦੀ ਪਵਿੱਤਰ ਧਰਤੀ ਹੈ, ਇੱਥੇ ਤੰਬਾਕੂ, ਬੀੜੀ, ਪਾਨ ਅਤੇ ਹਲਾਲ ਮੀਟ ਦੀਆਂ ਦੁਕਾਨਾਂ ਚਲਾਉਣ ਦੀ ਇਜਾਜ਼ਤ ਨਹੀਂ ਦਿਆਂਗੇ। ਜਿਨ੍ਹਾਂ ਨੂੰ ਬੰਦ ਕਰਨ ਲਈ ਛੇਤੀ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪ੍ਰਬੰਧਕੀ ਕਮੇਟੀ ਵੱਲੋਂ ਜਥੇਦਾਰ ਗੜਗੱਜ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਜਥੇਦਾਰ ਨੂੰ ਸਿੱਖ ਕੌਮ ਨੂੰ ਸੇਧ ਦੇਣ ਅਤੇ ਅਰੰਭੇ ਸਮਾਜਿਕ ਕਾਰਜਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖ ਕੌਮ ਦੀ ਸੁਚੱਜੀ ਅਗਵਾਈ ਰਾਹੀਂ ਤਮਾਮ ਚੁਨੌਤੀਆਂ ਨੂੰ ਛੇਤੀ ਸਰ ਕਰ ਲਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸਤਵਿੰਦਰ ਸਿੰਘ, ਕਮੇਟੀ ਮੈਂਬਰ ਜਰਨੈਲ ਸਿੰਘ, ਭੁਪਿੰਦਰ ਸਿੰਘ, ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸੁਖਵਿੰਦਰ ਸਿੰਘ ਛਿੰਦੀ, ਤਰਸੇਮ ਸਿੰਘ ਗੰਧੋਂ, ਬਿੱਲਾ ਛੱਜੂਮਾਜਰਾ, ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ ਸੋਹਾਣਾ, ਐਡਵੋਕੇਟ ਗਗਨਦੀਪ ਸਿੰਘ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ, ਕੈਪਟਨ ਰਮਨਦੀਪ ਸਿੰਘ ਬਾਵਾ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਜਤਿੰਦਰਪਾਲ ਸਿੰਘ ਜੇਪੀ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ