Nabaz-e-punjab.com

ਗਾਇਕ ਪਰਮੀਸ਼ ਵਰਮਾ ’ਤੇ ਹਮਲਾ: ਗੈਂਗਸਟਰ ਦਿਲਪ੍ਰੀਤ ਬਾਬਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼

ਮੁਲਜ਼ਮ ਹਰਜਿੰਦਰ ਸਿੰਘ ਗੈਰ ਹਜ਼ਾਰ ਰਹਿਣ ਕਾਰਨ ਰੂਪਨਗਰ ਦੇ ਜੇਲ੍ਹ ਸੁਪਰਡੈਂਟ ਦੀ ਜਵਾਬ ਤਲਬੀ, ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਸਿੰਘ ਚਾਹਲ ’ਤੇ ਹੋਏ ਪਿਛਲੇ ਸਾਲ ਵਿਸਾਖੀ ਵਾਲੀ ਰਾਤ ਨੂੰ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਦੋਂਕਿ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਆਕਾਸ਼ ਦੇ ਗੈਰ ਹਾਜ਼ਰ ਰਹਿਣ ਕਾਰਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਰੂਪਨਗਰ ਜੇਲ ਦੇ ਸੁਪਰਡੈਂਟ ਦੀ ਜਵਾਬ ਤਲਬੀ ਕੀਤੀ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕੇਸ ਦੀ ਸੁਣਵਾਈ ਦੌਰਾਨ ਪਿਛਲੀਆਂ ਕਈ ਤਰੀਕਾਂ ’ਤੇ ਮੁਲਜ਼ਮ ਹਰਜਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਨਾ ਕਰਨ ’ਤੇ ਅਦਾਲਤ ਨੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਮੁਲਜ਼ਮ ਦੇ ਪ੍ਰੋਡਕਸ਼ਨ ਵਰੰਟ ਜਾਰੀ ਕਰਦਿਆਂ ਉਸ ਨੂੰ ਅਗਲੀ ਤਰੀਕ ’ਤੇ 19 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਹਰਜਿੰਦਰ ਸਿੰਘ ਨੂੰ ਕਿਸੇ ਹੋਰ ਮਾਮਲੇ ਵਿੱਚ ਹਰਿਆਣਾ ਪੁਲੀਸ ਲੈ ਗਈ ਸੀ ਅਤੇ ਉਹ ਹੁਣ ਹਰਿਆਣਾ ਦੀ ਕਿਸੇ ਜੇਲ੍ਹ ਵਿੱਚ ਬੰਦ ਹੈ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਹਰਜਿੰਦਰ ਸਿੰਘ ਉਰਫ਼ ਆਕਾਸ਼ ਜੇਲ੍ਹ ਵਿੱਚ ਹਨ, ਜਦੋਂਕਿ ਤਿੰਨ ਮੁਲਜਜ਼ਾਂ ਦੀ ਜ਼ਮਾਨਤ ਹੋ ਚੁੱਕੀ ਹੈ। ਪੁਲੀਸ ਨੇ ਦਿਲਪ੍ਰੀਤ ਬਾਬਾ, ਹਰਜਿੰਦਰ ਸਿੰਘ ਉਰਫ਼ ਆਕਾਸ਼, ਅਰਸ਼ਦੀਪ ਸਿੰਘ ਉਰਫ਼ ਅਰਸ਼, ਅਰੁਣ ਕੁਮਾਰ ਉਰਫ਼ ਸਨੀ ਅਤੇ ਗੌਰਵ ਪਟਿਆਲ ਦੀ ਪਤਨੀ ਰੇਨੂੰ ਖ਼ਿਲਾਫ਼ ਧਾਰਾ 307, 148, 149, 427, 120ਬੀ, 212, 216, 201 ਅਤੇ ਅਸਲਾ ਐਕਟ ਦੇ ਤਹਿਤ ਦੋਸ਼ ਪੱਤਰ ਦਾਖ਼ਲ ਕਰ ਚੁੱਕੀ ਹੈ। ਲੇਕਿਨ ਹੁਣ ਤੱਕ ਉਕਤ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਨਹੀਂ ਹੋ ਸਕੇ। ਇਸ ਮਾਮਲੇ ਵਿੱਚ ਫਰਾਰ ਚੱਲ ਰਹੇ ਗੌਰਵ ਪਟਿਆਲ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ। ਸਨੀ ’ਤੇ ਵਾਰਦਾਤ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਬਾਬੇ ਨੂੰ ਹਰਿਆਣਾ ਵਿੱਚ ਪਨਾਹ ਦੇਣ ਦਾ ਦੋਸ਼ ਹੈ।
ਜ਼ਿਕਰਯੋਗ ਹੈ ਕਿ ਪਰਮੀਸ਼ ਵਰਮਾ ਦਾ 13 ਅਪਰੈਲ ਦੀ ਰਾਤ ਨੂੰ ਅੰਲਾਤੇ ਮਾਲ ਵਿੱਚ ਪ੍ਰੋਗਰਾਮ ਸੀ ਅਤੇ ਉਹ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਰਾਤੀ ਕਰੀਬ ਸਾਢੇ 11 ਵਜੇ ਪ੍ਰੋਗਰਾਮ ਖ਼ਤਮ ਕਰਕੇ ਵਾਪਸ ਆਪਣੇ ਘਰ ਮੁਹਾਲੀ ਪਰਤ ਰਿਹਾ ਸੀ। ਉਹ ਸੈਕਟਰ-74 ਵਿੱਚ ਸਥਿਤ ਆਪਣੇ ਘਰ ਆਉਣ ਤੋਂ ਪਹਿਲਾਂ ਆਪਣੇ ਕਿਸੇ ਜਾਣਕਾਰ ਨੂੰ ਇੱਥੋਂ ਦੇ ਸੈਕਟਰ-91 ਵਿੱਚ ਛੱਡਣ ਜਾ ਰਿਹਾ ਸੀ ਕਿ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਹਾਦਸੇ ਸਬੰਧੀ ਗਾਇਕ ਪਰਮੀਸ਼ ਵਰਮਾ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਸੀ ਕਿ ਉਹ ਹਮਲਾਵਰ ਨੂੰ ਨਹੀਂ ਜਾਣਦਾ ਹੈ ਪ੍ਰੰਤੂ ਅਗਲੇ ਹੀ ਦਿਨ ਫੇਸਬੁੱਕ ’ਤੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਨੇ ਉਸ ਨੂੰ ਗੋਲੀ ਮਾਰਨ ਦੀ ਗੱਲ ਕਬੂਲ ਕੇ ਸਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…