ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਿੱਜੀਕਰਨ ਵਿਰੁੱਧ ਨਾਅਰੇਬਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਪਾਵਰਕੌਮ ਦੇ ਸਪੈਸ਼ਲ ਮੰਡਲ ਮੁਹਾਲੀ ਅਤੇ ਸਰਕਲ ਦਫ਼ਤਰ ਮੁਹਾਲੀ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ’ਤੇ ਝੰਡਾ ਲਹਿਰਾਇਆ ਗਿਆ ਅਤੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਸੂਬਾ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੀਐਸਈਬੀ ਐਂਪਲਾਈਜ ਫੈਡਰੇਸ਼ਨ (ਏਟਕ) ਦੇ ਸਰਕਲ ਪ੍ਰਧਾਨ ਮੋਹਨ ਸਿੰਘ ਗਿੱਲ ਅਤੇ ਸੂਬਾ ਕਮੇਟੀ ਦੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਲਾਹੋਰੀਆ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਵੱਖ-ਵੱਖ ਸਬ ਡਵੀਜ਼ਨਾਂ ਦੇ ਆਗੂਆਂ ਅਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਨ ਮਜ਼ਦੂਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ। ਅੱਜ ਦਿਨ ਸਮਾਜ ਅਤੇ ਆਰਥਿਕਤਾ ਵਿੱਚ ਕਿਰਤ ਦੀ ਮਹੱਤਤਾ ਦੀ ਯਾਦ ਦਿਵਾਉਣ ਦਾ ਕੰਮ ਕਰਦਾ ਹੈ।
ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਵੱਲੋਂ ਖਰੜ ਅਤੇ ਲਾਲੜੂ ਮੰਡਲ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਮੁਲਾਜ਼ਮਾਂ ਅਤੇ ਖਪਤਕਾਰਾਂ ਦੇ ਹੱਕਾਂ ’ਤੇ ਡਾਕਾ ਦੱਸਿਆ। ਉਨ੍ਹਾਂ ਕਿਹਾ ਕਿ ਪਾਵਰਕੌਮ ਵਿੱਚ ਇਸ ਸਮੇਂ ਲਾਈਨਮੈਨ ਅਤੇ ਸਹਾਇਕ ਲਾਈਨਮੈਨ ਦੀਆਂ ਲਗਪਗ 70 ਫੀਸਦੀ ਅਸਾਮੀਆਂ ਖਾਲੀ ਹਨ। ਮੈਨੇਜਮੈਂਟ ਰੈਗੂਲਰ ਭਰਤੀ ਕਰਨ ਦੀ ਥਾਂ ਡੰਗ ਟਪਾਊ ਨੀਤੀਆਂ ’ਤੇ ਚਲ ਰਹੀ ਹੈ। ਸੁਰੱਖਿਆ ਕਿੱਟਾਂ ਨਾ ਹੋਣ ਕਾਰਨ ਹੋਣ ਤੱਕ ਕਾਫ਼ੀ ਹਾਦਸੇ ਵਾਪਰ ਚੁੱਕੇ ਹਨ।
ਇਸ ਮੌਕੇ ਜਨਰਲ ਸਕੱਤਰ ਬਲਵਿੰਦਰ ਕੁਮਾਰ, ਕੈਸ਼ੀਅਰ ਰਣਜੀਤ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਮਦਨ ਠਾਕੁਰ, ਟੁਨਟੁਨ ਸ਼ਰਮਾ, ਪੈਨਸ਼ਨ ਯੂਨੀਅਨ ਦੇ ਪ੍ਰਧਾਨ ਬ੍ਰਿਜ਼ ਮੋਹਨ ਸ਼ਰਮਾ, ਰਜਿੰਦਰ ਸੋਹਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਖਰੜ ਅਤੇ ਲਾਲੜੂ ਮੰਡਲ ਦਾ ਨਿੱਜੀਕਰਨ ਨਹੀਂ ਹੋਣ ਦੇਣਗੇ। ਇਸ ਵਿਰੁੱਧ ਵੱਡੇ ਪੱਧਰ ’ਤੇ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…