nabaz-e-punjab.com

ਮੁਹਾਲੀ ਸ਼ਹਿਰ ਵਿੱਚ ਬਣਾਈਆਂ ਜਾਣਗੀਆਂ ਸਮਾਰਟ ਜ਼ੈਬਰਾ ਕਰਾਸਿੰਗ

ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਅਣ ਅਧਿਕਾਰਤ ਐਂਟਰੀ ਤੇ ਐਗਜ਼ਿਟ ਪੁਆਇੰਟ ਬੰਦ ਕਰਨ ਦੇ ਨਿਰਦੇਸ਼
ਖਰੜ, ਲਾਂਡਰਾਂ, ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿਚਲੇ ਬਾਜ਼ਾਰਾਂ ਦੀਆਂ ਅਣਅਧਿਕਾਰਿਤ ਐਂਟਰੀਆਂ ਅਤੇ ਐਗਜ਼ਿਟ ਪੁਆਇੰਟਾਂ ਨੂੰ ਫੌਰੀ ਤੌਰ ’ਤੇ ਬੰਦ ਕਰਨ ਦੇ ਨਾਲ-ਨਾਲ ਗਲਤ ਢੰਗ ਨਾਲ ਪਾਰਕ ਕੀਤੇ ਜਾਂਦੇ ਵਾਹਨਾਂ ਸਬੰਧੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਮਾਰਟ ਜ਼ੈਬਰਾ ਕਰਾਸਿੰਗਜ਼ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਖਰੜ ਹਸਪਤਾਲ ਰੋਡ ਸਮੇਤ ਜਿੱਥੇ ਵੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਅੜਿੱਕੇ ਲੱਗ ਰਹੇ ਹਨ, ਉਨ੍ਹਾਂ ਨੂੰ ਫੌਰੀ ਤੌਰ ਤੇ ਦੂਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਚੈਕਿੰਗ ਤੇਜ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤੇ ਨਾਲ ਹੀ ਸੇਫ ਸਕੂਲ ਵਾਹਨ ਸਕੀਮ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ।
ਆਰਟੀਏ ਮੁਹਾਲੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਟਰਾਂਸਪੋਰਟ ਸਬੰਧੀ ਕਾਨੂੰਨਾਂ ਦੀਆਂ ਉਲੰਘਣਾ ਤਹਿਤ ਕੀਤੇ ਗਏ ਚਲਾਨਾਂ ਤਹਿਤ 52 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਲਾਂਡਰਾਂ ਅਤੇ ਲਾਲੜੂ ਤੇ ਡੇਰਾਬੱਸੀ ਵਿੱਚ ਵੀ ਟਰੈਫਿਕ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…