Share on Facebook Share on Twitter Share on Google+ Share on Pinterest Share on Linkedin ਅਕਾਲੀ-ਭਾਜਪਾ ਦੇ ਉਮੀਦਵਾਰ ਕੈਪਟਨ ਸਿੱਧੂ ਵੱਲੋਂ ਚੋਣ ਪ੍ਰਚਾਰ ਤੇਜ਼ ਕੈਪਟਨ ਸਿੱਧੂ ਦੀ ਪਲੇਠੀ ਮੀਟਿੰਗ ਵੱਖ-ਵੱਖ ਅਕਾਲੀ ਧੜਿਆਂ ਇੱਕ ਮੰਚ ’ਤੇ ਨਜ਼ਰ ਆਏ, 23 ਕੌਂਸਲਰਾਂ ਵੱਲੋਂ ਵੀ ਸਮਰਥਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਅਕਾਲੀ- ਭਾਜਪਾ ਦੇ ਸਾਂਝੇ ਉਮੀਦਵਾਰ ਤੇ ਸੀਨੀਅਰ ਆਈਏਐਸ ਅਧਿਕਾਰੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਅੱਜ ਇੱਥੋਂ ਦੇ ਨੇੜਲੇ ਪਿੰਡ ਚਸਮਾਸ਼ਾਹੀ ਪੈਲੇਸ ਵਿੱਚ ਪਹਿਲੀ ਚੋਣ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਹਿਲੀ ਵਾਰ ਵੱਖ-ਵੱਖ ਅਕਾਲੀ ਧੜਿਆਂ ਦੇ ਆਗੂਆਂ ਤੇ ਵਰਕਰ ਇੱਕ ਮੰਚ ’ਤੇ ਇਕੱਠੇ ਨਜ਼ਰ ਆਏ ਅਤੇ ਪਾਰਟੀ ਦੀ ਮਜ਼ਬੂਤ ਲਈ ਲਗਨ ਨਾਲ ਕੰਮ ਕਰਨ ਦਾ ਜ਼ਜਬਾ ਦਿਖਾਈ ਦਿੱਤਾ। ਉਧਰ, ਐਤਕੀਂ ਸਥਾਨਕ ਅਕਾਲੀ ਆਗੂ ਨੂੰ ਟਿਕਟ ਦੇਣ ਦੀ ਦੁਹਾਈ ਦੇਣ ਵਾਲੇ ਸ਼ਹਿਰ ਦੇ ਕੌਂਸਲਰ ਨੇ ਵੀ ਪਾਰਟੀ ਦੇ ਫੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਕੈਪਟਨ ਸਿੱਧੂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰਨ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਮਿਲਿਆ ਹੈ। ਬੀਬੀ ਕੰਗ ਨੇ ਕਿਹਾ ਕਿ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਦਿਆਂ ਚੋਣਾਂ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਅਤੇ ਮਹਿਲਾ ਵਿੰਗ ਦੀਆਂ ਬੀਬੀਆਂ ਦੀ ਇੱਕ ਸਪੈਸ਼ਲ ਕਮਾਂਡੋ ਟੀਮ ਤਿਆਰ ਕੀਤੀ ਜਾਵੇਗੀ। ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ ਨੇ ਆਪਣੇ ਲਹਿਜੇ ਵਿੱਚ ਕਿਹਾ ਕਿ ਹੁਣ ਤੱਕ ਜਿੰਨੀਆਂ ਚੋਣਾਂ ਹੋਈਆਂ ਹਨ, ਹਮੇਸ਼ਾਂ ਹੀ ਅਕਾਲੀ ਦਲ ਹਾਰਦਾ ਗਿਆ ਹੈ। ਕਿਉਂਕਿ ਪਹਿਲੇ ਲੀਡਰਾਂ ਨੇ ਵਰਕਰਾਂ ਦੀ ਬਾਂਹ ਫੜਨ ਦੀ ਬਜਾਏ ਧੜੇਬੰਦੀ ਨੂੰ ਤਰਜੀਹ ਦਿੱਤੀ ਹੈ। ਇਸ ਮੌਕੇ ਕੈਪਟਨ ਸਿੱਧੂ ਨੇ ਭਰੋਸਾ ਦਿੱਤਾ ਕਿ ਉਹ ਸਾਰੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਸਮੁੱਚੇ ਹਲਕੇ ਦੇ ਵਿਕਾਸ ਨੂੰ ਤਰਜੀਹ ਦੇਣਗੇ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਤਕੜੇ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਉਧਰ, ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਮੁਹਾਲੀ ਤੇ ਖਰੜ ਤੋਂ ਟਿਕਟ ਲੈਣ ਲਈ ਭੱਜ ਨੱਠ ਕਰਨ ਵਾਲੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਪਾਰਟੀ ਉਮੀਦਵਾਰ ਕੈਪਟਨ ਸਿੱਧੂ ਦੀ ਪਹਿਲੀ ਮੀਟਿੰਗ ’ਚੋਂ ਗ਼ੈਰ ਹਾਜ਼ਰ ਰਹੇ। ਇਸ ਸਬੰਧੀ ਸੰਪਰਕ ਕਰਨ ’ਤੇ ਯੂਥ ਆਗੂ ਨੇ ਕਿਹਾ ਕਿ ਉਹ ਸ਼ਹਿਰ ’ਚੋਂ ਬਾਹਰ ਹੋਣ ਕਾਰਨ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਮੇਅਰ ਕੁਲਵੰਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਇਤਸਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਤੇ ਕੋਰ ਕਮੇਟੀ ਦੇ ਮੈਂਬਰ ਜਸਪਿੰਦਰ ਸਿੰਘ ਲਾਲੀ, ਭਾਜਪਾ ਆਗੂ ਅਰੁਣ ਸ਼ਰਮਾ ਤੇ ਹਰਦੀਪ ਸਿੰਘ ਸਰਾਓ, ਅਮਰੀਕ ਸਿੰਘ ਤਹਿਸੀਲਦਾਰ, ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਹਰਮਨਪ੍ਰੀਤ ਸਿੰਘ ਪ੍ਰਿੰਸ ਸਮੇਤ ਅਕਾਲੀ-ਭਾਜਪਾ ਦੇ ਕੌਂਸਲਰ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ