ਸੋਹਾਣਾ ਪੁਲੀਸ ਵੱਲੋਂ 160 ਕਿੱਲੋ ਕੱਚੇ ਸੋਨੇ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਕਾਰ ਵੀ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਸੋਹਾਣਾ ਪੁਲੀਸ ਨੇ ਪਿੰਡ ਬਾਕਰਪੁਰ ਨੇੜਿਓਂ ਸਪੈਸ਼ਲ ਨਾਕਾਬੰਦੀ ਦੌਰਾਨ 160 ਕਿੱਲੋਂ ਕੱਚੇ ਸੋਨੇ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਤੇ ਸੁਰਜੀਤ ਸਿੰਘ ਦੋਵੇਂ ਵਾਸੀ ਹਮੀਰਪੁਰ ਅਤੇ ਵਿਜੇ ਕੁਮਾਰ ਵਾਸੀ ਚੰਬਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ, ਮਾਮਲੇ ਦੀ ਜਾਣਕਾਰੀ ਮਿਲਦੇ ਹੀ ਆਮਦਨ ਕਰ ਵਿਭਾਗ, ਸੈਂਟਰਲ ਐਕਸਾਈਜ ਅਤੇ ਕਰ ਤੇ ਆਬਕਾਰੀ ਵਿਭਾਗ ਦੀਆਂ ਕਈ ਟੀਮਾਂ ਵੀ ਮੁਹਾਲੀ ਪਹੁੰਚ ਗਈਆਂ ਅਤੇ ਪੁਲੀਸ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਕੋਲੋਂ ਕਾਫੀ ਪੁੱਛ-ਗਿੱਛ ਕੀਤੀ ਗਈ। ਇਹ ਵੀ ਪਤਾ ਚਲਿਆ ਹੈ ਕਿ ਉਕਤ ਮੁਲਜ਼ਮ ਦਿੱਲੀ ਤੋਂ ਕਰੇਟਾ ਕਾਰ ਵਿੱਚ ਕੱਚਾ ਸੋਨਾ ਲੈ ਕੇ ਆ ਰਹੇ ਸੀ। ਮੁਲਜ਼ਮ ਦਿੱਲੀ ਤੋਂ ਸਿੱਧਾ ਵਾਇਆ ਜ਼ੀਰਕਪੁਰ ਰਾਹੀਂ ਮੁਹਾਲੀ ’ਚੋਂ ਹੁੰਦੇ ਹੋਏ ਹਿਮਾਚਲ ਜਾ ਰਹੇ ਸੀ ਕਿ ਰਸਤੇ ਵਿੱਚ ਨਾਕੇ ’ਤੇ ਪੁਲੀਸ ਦੇ ਧੱਕੇ ਚੜ੍ਹ ਗਏ।
ਅੱਜ ਸ਼ਾਮੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਇੱਕ ਕਰੇਜਾ ਕਾਰ ਵੀ ਜ਼ਬਤ ਕੀਤੀ ਗਈ ਹੈ, ਜੋ ਕਿ ਏਜੇ ਗੋਲਡ ਕੰਪਨੀ ਹਿਮਾਚਲ ਦੀ ਦੱਸੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਚੌਕਸੀ ਵਧਾਈ ਗਈ ਹੈ। ਇਸ ਦੇ ਚਲਦਿਆਂ ਅੱਜ ਸੋਹਾਣਾ ਪੁਲੀਸ ਵੱਲੋਂ ਬਾਕਰਪੁਰ ਨੇੜੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਕਿ ਇਸ ਦੌਰਾਨ ਪੁਲੀਸ ਨੇ ਇੱਕ ਕਾਰ ਨੂੰ ਰੋਕ ਤਲਾਸ਼ੀ ਲਈ ਅਤੇ 160 ਕਿੱਲੋਂ ਕੱਚਾ ਸੋਨਾ ਬਰਾਮਦ ਕੀਤਾ ਗਿਆ। ਪੁਲੀਸ ਦੀ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ’ਚੋਂ ਕਰੀਬ 70 ਕਿੱਲੋਂ ਸੋਨਾ ਤਿਆਰ ਹੋ ਸਕਦਾ ਹੈ। ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਗਈ ਹੈ।
ਐਸਪੀ ਸਿਟੀ ਨੇ ਦੱਸਿਆ ਕਿ ਜਿਸ ਗੱਡੀ ’ਚੋਂ ਇਹ ਕੱਚਾ ਸੋਨਾ ਬਰਾਮਦ ਕੀਤਾ ਗਿਆ ਹੈ। ਉਹ ਹਿਮਾਚਲ ਦੀ ਏਜੇ ਗੋਲਡ ਕੰਪਨੀ ਦੀ ਦੱਸੀ ਜਾ ਰਹੀ ਹੈ। ਪੁਲੀਸ ਨੇ ਕਾਰ ਮਾਲਕ ਅਤੇ ਕੰਪਨੀ ਮਾਲਕ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਬਲ ਕੀਤਾ ਗਿਆ ਹੈ। ਉਧਰ, ਪੁਲੀਸ ਸੂਤਰਾਂ ਦੀ ਜਾਣਕਾਰੀ ਮੁਤਾਬਕ ਇਸ ਮਾਮਲੇ ਦੇ ਤਾਰ ਅੰਮ੍ਰਿਤਸਰ, ਗੁਜਰਾਤ ਅਤੇ ਮੁੰਬਈ ਨਾਲ ਜੁੜੇ ਹੋਏ ਹਨ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਸ਼ਹਿਰਾਂ ਤੋਂ ਵੀ ਕੱਚਾ ਸੋਨਾ ਲਿਆਂਦਾ ਜਾਂਦਾ ਸੀ। ਜਿਸ ਨੂੰ ਸ਼ੁੱਧ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੇਚਿਆ ਜਾਂਦਾ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕੱਚਾ ਸੋਨਾ ਖਰੀਦਣ ਲਈ ਪੈਸਾ ਕਿੱਥੋਂ ਆ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ।

Load More Related Articles
Load More By Nabaz-e-Punjab
Load More In Crime & Police

Check Also

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਹੋਏ ਸ…