ਪਿੰਡ ਕੰਡਾਲਾ ਦੁਕਾਨਾਂ ’ਤੇ ਕਬਜ਼ਾ ਕਰਨ ਮਾਮਲਾ: ਸੋਹਾਣਾ ਪੁਲੀਸ ਵੱਲੋਂ ਇੱਕ ਧਿਰ ਦੇ ਖ਼ਿਲਾਫ਼ ਕੇਸ ਦਰਜ

ਸਰਕਾਰੀ ਹਸਪਤਾਲ ’ਚ ਦਾਖ਼ਲ ਜ਼ਖ਼ਮੀ ਮਨਜੀਤ ਸਿੰਘ ਵੱਲੋਂ ਪੁਲੀਸ ਕੋਲ ਬਿਆਨ ਦਰਜ ਕਰਵਾਉਣ ਤੋਂ ਮਨਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਇੱਥੋਂ ਦੇ ਨਜ਼ਦੀਕੀ ਪਿੰਡ ਕੰਡਾਲਾ ਵਿੱਚ ਮਰਹੂਮ ਸਾਬਕਾ ਸਰਪੰਚ ਰਣਧੀਰ ਸਿੰਘ ਦੀਆਂ ਦੁਕਾਨਾਂ ’ਤੇ ਕਥਿਤ ਨਾਜਾਇਜ਼ ਕਬਜ਼ਾ ਕਰਨ ਅਤੇ ਕਿਰਾਏਦਾਰਾਂ ’ਤੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਦੇ ਮਾਮਲੇ ਵਿੱਚ ਸੋਹਾਣਾ ਪੁਲੀਸ ਨੇ ਇੱਕ ਧਿਰ ਮਨਜੀਤ ਸਿੰਘ ਅਤੇ ਵੁਸ ਦੇ ਅਣਪਛਾਤੇ ਸਾਥੀਆਂ ਦੇ ਖ਼ਿਲਾਫ਼ ਧਾਰਾ 323, 341, 448 ਤੇ 511 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਦੋਂਕਿ ਬੀਤੇ ਦਿਨੀਂ ਮਨਜੀਤ ਸਿੰਘ ਦਾ ਕਹਿਣਾ ਸੀ ਕਿ ਉਹ ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਿਆ ਸੀ। ਇਸ ਦੌਰਾਨ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।
ਥਾਣਾ ਸੋਹਾਣਾ ਦੇ ਐਸਐਚਓ ਤਰਲੋਚਨ ਸਿੰਘ ਅਤੇ ਜਾਂਚ ਅਧਿਕਾਰੀ ਏਐਸਆਈ ਹਰਪ੍ਰੀਤ ਸਿੰਘ ਨੇ ਮਨਜੀਤ ਸਿੰਘ ਅਤੇ ਸਾਥੀਆਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਪੀੜਤ ਜਗਦੀਪ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਉਨ੍ਹਾਂ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਮਨਜੀਤ ਸਿੰਘ ਅਤੇ ਹੋਰਨਾਂ ਨੇ ਬੀਤੇ ਦਿਨੀਂ ਉਨ੍ਹਾਂ ਦੀਆਂ ਦੁਕਾਨਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਰਾਏਦਾਰਾਂ ਨੂੰ ਧੱਕੇ ਨਾਲ ਦੁਕਾਨਾਂ ’ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।
ਦੁਕਾਨਾਂ ਦੇ ਮਾਲਕ ਜਗਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਕਿਰਾਏਦਾਰਾਂ ਦੀ ਸੂਚਨਾ ਮਿਲਣ ’ਤੇ ਆਪਣੇ ਰਿਸ਼ਤੇਦਾਰ ਲਖਵਿੰਦਰ ਸਿੰਘ ਨਾਲ ਮੌਕੇ ’ਤੇ ਪੁੱਜਾ ਹਮਲਾਵਰ ਤੇਜਧਾਰਾਂ ਨਾਲ ਉਨ੍ਹਾਂ ’ਤੇ ਟੁੱਟ ਪਏ। ਜਿਸ ਕਾਰਨ ਉਹ ਦੋਵੇਂ (ਜਗਦੀਪ ਸਿੰਘ ਅਤੇ ਲਖਵਿੰਦਰ ਸਿੰਘ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਬਾਅਦ ਵਿੱਚ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਲੋਕਾਂ ਦੇ ਇਕੱਠੇ ਹੋਣ ’ਤੇ ਹਮਲਾਵਰ ਆਪਣੀਆਂ ਦੋ ਗੱਡੀਆਂ ਮੌਕੇ ’ਤੇ ਛੱਡ ਕੇ ਫਰਾਰ ਹੋ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਗੱਡੀਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮਰਹੂਮ ਸਾਬਕਾ ਸਰਪੰਚ ਦੇ ਪੁੱਤਰ ਸੁਖਪ੍ਰੀਤ ਸਿੰਘ ਨੇ ਪੁਲੀਸ ਤੋਂ ਹਮਲਾਵਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਅੱਜ ਜਾਂਚ ਅਧਿਕਾਰੀ ਹਰਪ੍ਰੀਤ ਸਿੰਘ ਸਰਕਾਰੀ ਹਸਪਤਾਲ ਵਿੱਚ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਗਿਆ ਸੀ। ਜਗਦੀਪ ਸਿੰਘ ਹੁਰਾਂ ਨੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ ਪ੍ਰੰਤੂ ਮਨਜੀਤ ਸਿੰਘ ਵੀ ਇਸੇ ਹਸਪਤਾਲ ਵਿੱਚ ਦਾਖ਼ਲ ਹੈ। ਇਸ ਬਾਰੇ ਡਾਕਟਰ ਦਾ ਕਹਿਣਾ ਸੀ ਕਿ ਮਨਜੀਤ ਪੂਰੀ ਤਰ੍ਹਾਂ ਫਿੱਟ ਅਤੇ ਬਿਆਨ ਦੇਣ ਦੇ ਕਾਬਲ ਹੈ ਲੇਕਿਨ ਜ਼ਖ਼ਮੀ ਮਨਜੀਤ ਨੇ ਆਪਣੇ ਬਿਆਨ ਦਰਜ ਨਹੀਂ ਕਰਵਾਏ। ਉਸ ਦਾ ਕਹਿਣਾ ਹੈ ਕਿ ਉਹ ਬਾਅਦ ਵਿੱਚ ਬਿਆਨ ਦਰਜ ਕਰਵਾਉਣਗੇ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …