Share on Facebook Share on Twitter Share on Google+ Share on Pinterest Share on Linkedin ਸੋਹਾਣਾ ਸਾਹਿਬ: 557ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ ਦੇ 557ਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਮਨਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਜਾਣੂ ਕਰਵਾਇਆ। ਮੀਰੀ-ਪੀਰੀ ਖ਼ਾਲਸਾ ਜਥਾ ਜਗਾਧਰੀ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਬਾਰੇ ਦੱਸਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਪਰਦੀਪ ਸਿੰਘ, ਭਾਈ ਓਂਕਾਰ ਸਿੰਘ, ਭਾਈ ਮਹਾਵੀਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਈ ਪ੍ਰਕਾਰ ਦੇ ਮਠਿਆਈਆਂ ਅਤੇ ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ