ਸੋਹਾਣਾ ਸਮਾਗਮ: 57ਵੀਂ ਲੜੀ ਦੀ ਸੰਪੂਰਨਤਾ ’ਤੇ ਮਹਾਨ ਜੱਗ ਤੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ:
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ 57ਵੀਂ ਲੜੀ ਦੇ 5757ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਨਾਲ ਹੀ ਦਸਵੀਂ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤ ਗੁਰੂਘਰ ਨਤਮਸਤਕ ਹੋਈ।
ਭਾਈ ਸੁਖਵਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪੇ੍ਰਰਿਆ।
ਇਸ ਮੌਕੇ ਭਾਈ ਗੁਰਦੇਵ ਸਿੰਘ ਦਾ ਢਾਡੀ ਜਥਾ, ਭਾਈ ਸਤਵੰਤ ਸਿੰਘ ਪਟਿਆਲਾ ਵਾਲੇ, ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਰਜਿੰਦਰ ਸਿੰਘ ਲੁਧਿਆਣਾ ਵਾਲੇ, ਅਕਾਲ ਕਵੀਸ਼ਰੀ ਜਥਾ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਲੱਡੂ, ਜਲੈਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…