ਪਿੰਡ ਦੁਰਾਲੀ ਵਿੱਚ ਪਹਿਲਾ ਕ੍ਰਿਕਟ ਟੂਰਨਾਮੈਂਟ ਵਿੱਚ ਸੋਹਾਣਾ ਦੀ ਟੀਮ ਨੇ ਜਿੱਤੀ ਟਰਾਫ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਈ
ਇੱਥੋਂ ਦੇ ਨਜ਼ਦੀਕੀ ਪਿੰਡ ਦੁਰਾਲੀ ਵਿਖੇ ਸਵਰਗੀ ਗੁਰਦੀਪ ਸਿੰਘ ਅਤੇ ਸਵ. ਗੁਰਸੇਵਕ ਸਿੰਘ ਦੀ ਯਾਦ ਵਿਚ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮ ਦੇ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਹੈ। ਖੇਡਾਂ ਜਿਥੇ ਸਾਨੂੰ ਤੰਦਰੁਸਤੀ ਬਖਸ਼ਦੀਆਂ ਹਨ, ਉਥੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਹਟਾਕੇ ਉਸਾਰੂ ਕੰਮਾਂ ਵੱਲ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਲੈ ਕੇ ਬਹੁਤ ਚਿੰਤਤ ਹੈ। ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਵਿਰੁੱਧ ਸਖਤ ਕਦਮ ਚੁਕੇ ਜਾ ਰਹੇ ਹਨ, ਜਿਸ ਕਾਰਨ ਨਸ਼ੇ ਦੇ ਸੌਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨੌਜਵਾਨਾਂ ਦੀ ਭਲਾਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਿੱਟੇ ਅਗਲੇ ਕੁੱਝ ਦਿਨਾਂ ਮਗਰੋਂ ਲੋਕਾਂ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ।
ਇਸ ਮੌਕੇ ਪਿੰਡ ਨਿਵਾਸੀਆਂ ਨੇ ਵਿਧਾਇਕ ਸ੍ਰੀ ਸਿੱਧੂ ਨੂੰ ਵੀ ਸਨਮਾਨਿਤ ਕੀਤਾ। ਟੂਰਨਾਮੈਂਟ ਦੌਰਾਨ ਕੁੱਲ 42 ਟੀਮਾਂ ਨੇ ਹਿੱਸਾ ਲਿਆ। ਜਿਸ ’ਚੋਂ ਸੋਹਾਣਾ ਦੀ ਟੀਮ ਨੇ ਚਡਿਆਲਾ ਸੂਦਾਂ ਦੀ ਟੀਮ ਨੂੰ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਉਤੇ ਕਬਜ਼ਾ ਕੀਤਾ। ਜੇਤੂ ਟੀਮ ਨੂੰ 13 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਸਮਾਜ ਸੇਵੀ ਗੁਰਧਿਆਨ ਸਿੰਘ ਦੁਰਾਲੀ, ਮਹਿੰਦਰ ਸਿੰਘ ਦੁਰਾਲੀ, ਬਿੰਦਾ ਘੋੜੀਆ ਵਾਲਾ, ਗੁਰਨਾਮ ਸਿੰਘ ਅਤੇ ਸੁਖਦੀਪ ਸਿੰਘ ਸਾਬਕਾ ਸਰਪੰਚ ਨੇ ਆਪਣਾ ਅਹਿਮ ਯੋਗਦਾਨ ਪਾਇਆ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਕਰਮ ਸਿੰਘ ਮਾਣਕਪੁਰ ਕੱਲਰ, ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ, ਚੌਧਰੀ ਹਰਨੇਕ ਸਿੰਘ ਨੇਕੀ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀਪਾਲ, ਸ਼ੇਰ ਸਿੰਘ ਦੈੜੀ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …