Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ: ਸਿੱਧੂ ਇਲਾਕੇ ਦੇ ਲੋਕਾਂ ਵੱਲੋਂ ਮਿਲ ਰਹੇ ਮਾਣ ਸਨਮਾਨ ਦਾ ਹਮੇਸ਼ਾ ਰਿਣੀ ਰਹਾਂਗਾ, ਮੌਲੀ ਬੈਦਵਾਨ ਵਿੱਚ ਸਿੱਧੂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਮੁਹਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜ਼ਾਂ ਨੂੰ ਵਿਸ਼ੇਸ਼ ਤਵੱਜੋ ਦੇ ਕੇ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਅਤੇ ਪੇਂਡੂ ਇਲਾਕਿਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਧੰਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸੈਕਟਰ-80 ਵਿੱਚ ਸਥਿਤ ਪਿੰਡ ਮੌਲੀ ਬੈਦਵਾਨ ਵਿੱਚ ਉਨ੍ਹਾਂ ਦੇ ਸਨਮਾਨ ਸਮਰੋਹ ਵਿੱਚ ਜੁੜੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੀਨੀਅਰ ਕਾਂਗਰਸੀ ਆਗੂ ਭਗਤ ਸਿੰਘ ਨਾਮਧਾਰੀ ਵੱਲੋਂ ਦੋ ਸਾਧਾਰਨ ਪਾਠ ਧੁਰ ਕੀ ਬਾਣੀ ਦੇ ਪਾਠ ਦੇ ਭੋਗ ਉਪਰੰਤ ਪਿੰਡ ਮੌਲੀ ਬੈਦਵਾਨ ਦੀ ਸਮੂਹ ਸੰਗਤ ਵੱਲੋਂ ਸ੍ਰੀ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਭੈਣੀ ਸਾਹਿਬ ਤੋਂ ਸੰਤ ਇਕਬਾਲ ਸਿੰਘ ਨਾਮਧਾਰੀ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. Îਮਨਮੋਹਨ ਸਿੰਘ ਦੇ ਯਤਨਾ ਸਦਕਾ ਐਸ.ਏ.ਐਸ ਨਗਰ ਦਾ ਨਾਮ ਵਿਸ਼ਵ ਪੱਧਰ ਤੇ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾ ਐਸ.ਏ.ਐਸ ਨਗਰ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਕਾਂਗਰਸ ਸਰਕਾਰਾਂ ਵੇਲੇ ਹੀ ਇਸ ਸ਼ਹਿਰ ਦਾ ਵਿਕਾਸ ਸੰਭਵ ਹੋ ਸਕਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਹਿਰੀ ਸੈਕਟਰ ਅਧੀਨ ਆਏ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਪਿੰਡ ਦੇ ਢੋਬੇ ਦੀ ਨੁਹਾਰ ਬਦਲਣ ਲਈ ਜਿਨ੍ਹਾਂ ਵੀ ਖਰਚਾ ਹੋਵੇਗਾ ਉਹ ਉਨ੍ਹਾਂ ਵੱਲੋਂ ਆਪਣੇ ਅਖਿਤਿਆਰੀ ਫੰਡ ਵਿੱਚੋਂ ਕਰਨ ਦਾ ਐਲਾਨ ਵੀ ਕਿੱਤਾ। ਸ. ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਦੀ ਦਰ ਤੇ ਕਰਜ਼ੇ ਮੁਹੱਈਆ ਕਰਵਾਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਮਿਲ ਰਿਹੇ ਮਾਣ ਸਨਮਾਨ ਲਈ ਉਹ ਹਮੇਸ਼ਾਂ ਇਲਾਕੇ ਦੇ ਲੋਕਾਂ ਦਾ ਰਿਣੀ ਰਹੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜੋ ਜਿੰਮੇਵਾਰੀ ਉਨਾਂ ਨੂੰ ਦਿੱਤੀ ਹੈ ਉਸ ਨੂੰ ਪੁਰੀ ਮਿਹਨਤ ਅਤੇ ਲਗਨ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੁੂ ਪਾਲਣ ਵਿਭਾਗ ਪੰਜਾਬ ਦੇ ਲੋਕਾਂ ਨਾਲ ਜ਼ਮੀਨੀ ਪੱਧਰ ਤੇ ਜੁੜਿਆ ਹੋਇਆ ਹੈ ਅਤੇ ਵਿਭਾਗ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਰਾਜ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਡੇਅਰੀ ਅਤੇ ਮੱਛੀ ਪਾਲਣ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਵੱਲ ਲਗਾਇਆ ਜਾਵੇਗਾ। ਇਸ ਮੌਕੇ ਮੰਤਰੀ ਸਿੱਧੂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜੀ.ਐਸ. ਰਿਆੜ, ਗੁਰਚਰਨ ਸਿੰਘ ਭੰਵਰਾ, ਸਾਬਕਾ ਸਰਪੰਚ ਅਮਰੀਕ ਸਿੰਘ ਮੌਲੀ, ਰਣਜੀਤ ਸਿੰਘ ਗਿੱਲ, ਸਾਬਕਾ ਸਰਪੰਚ ਅੱਛਰ ਸਿੰਘ, ਅਵਤਾਰ ਸਿੰਘ ਮੌਲੀ, ਨਰਿੰਦਰ ਸਿੰਘ ਸੋਹਾਣਾ, ਹਰਨੇਕ ਸਿੰਘ ਮੌਲੀ, ਕੁਲਵਿੰਦਰ ਕੌਰ, ਦਲਜਿੰਦਰ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਭਾਗ ਸਿੰਘ, ਪਿੰਡ ਮੌਲੀ ਬੈਦਵਾਨ ਦੀ ਸਮੂਹ ਪੰਚਾਇਤ ਅਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ