Share on Facebook Share on Twitter Share on Google+ Share on Pinterest Share on Linkedin ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 23 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੇਵਾ ਦੇ ਪੁੰਜ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਅਮਰੀਕ ਸਿੰਘ ਦੇ ਪੰਥਕ ਢਾਡੀ ਜਥੇ ਨੇ ਗੁਰੂ ਅਮਰਦਾਸ ਜੀ ਦਾ ਜੀਵਨ ਬ੍ਰਿਤਾਂਤ, ਗੁਰੂ ਅੰਗਦ ਦੇਵ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿੱਚ 84 ਪੌੜੀਆਂ ਵਾਲੀ ਬਾਉਲੀ ਸਾਹਿਬ ਬਣਾਉਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਅਮਰਦਾਸ ਜੀ ਵੱਲੋਂ ਉਚਾਰਨ ਕੀਤੀ ਧੁਰ ਕੀ ਬਾਣੀ ਦੇ 17 ਰਾਗਾਂ ਵਿੱਚ 907 ਸ਼ਬਦ ਜੋ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਹਨ, ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਸਾਹਿਬ ਵੱਲੋਂ ਸਮਾਜਿਕ ਕੁਰੀਤੀ ਸੱਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਦੱਸਿਆ। ਭਾਈ ਗੁਰਦੀਪ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਣਾ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਕੁਲਤਾਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਤੇ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ