ਸਾਕਾ ਨਾਨਕਾਣਾ ਸਾਹਿਬ ਦੇ 105 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 21 ਫਰਵਰੀ:
ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਨਾਨਕਾਣਾ ਸਾਹਿਬ ਜੀ ਦੇ 105 ਸਾਲ ਪੂਰੇ ਹੋਣ ਤੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਸਮਾਗਮ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ 1921ਈ ਵਿੱਚ ਧਰਮ ਦੀ ਖਾਤਿਰ ਨਾਨਕਾਣਾ ਸਾਹਿਬ ਦੇ ਸਾਕੇ ਦੌਰਾਨ ਸਿੰਘਾਂ ਵਲੋਂ ਪ੍ਰਪਾਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ।
ਬੀਬੀ ਉਤਮਜੀਤ ਕੌਰ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਸ੍ਰੀ ਨਾਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਸੰਗਤ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਹਰਜੱਸ ਕੀਰਤਨੀ ਜੱਥਾ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸਰੂਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਹਰਜੋਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Relegious

Check Also

ਬਾਬਾ ਬੰਦਾ ਸਿੰਘ ਬਹਾਦਰ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਜੋੜ ਮੇਲੇ ਦਾ ਆਯੋਜਨ

ਬਾਬਾ ਬੰਦਾ ਸਿੰਘ ਬਹਾਦਰ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਜੋੜ ਮੇਲੇ ਦਾ ਆਯੋਜਨ ਗੁਰਦੁਆਰਾ ਸ੍ਰ…