ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੀਬੀ ਭਾਨੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਉਤਸ਼ਾਹ ਪੂਰਵਕ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਵਿਸਥਾਰ ਸਹਿਤ ਢਾਡੀ ਵਾਰਾਂ ਵਿੱਚ ਸੁਣਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਨੂੰ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਦੀ ਸਪੁੱਤਰੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਦੇ ਮਹਿਲ, ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਦੀ ਮਾਤਾ ਅਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਦਾਦੀ ਹੋਣ ਦਾ ਮਾਣ ਪ੍ਰਾਪਤ ਹੋਣ ਬਾਰੇ ਸੰਗਤ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਸਪ੍ਰੀਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸਿਮਰਨਜੀਤ ਸਿੰਘ ਟੁਹਾਣੇ ਵਾਲੇ, ਭਾਈ ਜਸਵੰਤ ਸਿੰਘ, ਮਿੱਤਰੋ-ਪਿਆਰੇ ਨੂੰ ਕੀਰਤਨੀ ਜਥਾ, ਹਰੱਸ ਕੀਰਤਨੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…