Share on Facebook Share on Twitter Share on Google+ Share on Pinterest Share on Linkedin 5 ਲੋਕਾਂ ਨੂੰ ਡੁੱਬਣ ਤੋਂ ਬਚਾਉਣ ਵਾਲੇ ਸਾਬਕਾ ਫੌਜੀ ਹਰਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕਾਰਗਿਲ ਦੀ ਲੜਾਈ ਲੜ ਚੁੱਕਾ ਹੈ ਸਾਬਕਾ ਫੌਜੀ ਹਰਜਿੰਦਰ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 14 ਫਰਵਰੀ: ਐਕਸ ਸਰਵਿਸਮੈਨ ਗ੍ਰੀਵੈਸਿਸ ਸੈਲ ਵੱਲੋਂ ਸੰਸਥਾ ਦੇ ਪ੍ਰਧਾਨ ਲੈਫ਼ਟੀਨੈਂਟ ਕਰਨਲ (ਸੇਵਾਮੁਕਤ) ਐਸਐਸ ਸੋਹੀ ਦੀ ਅਗਵਾਈ ਹੇਠ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਪੰਜ ਵਿਅਕਤੀਆਂ ਨੂੰ ਡੁੱਬਣ ਤੋਂ ਬਚਾਉਣ ਵਾਲੇ ਸਾਬਕਾ ਫੌਜੀ ਹਰਜਿੰਦਰ ਸਿੰਘ ਦਾ ਵਿਲੱਖਣ ਢੰਗ ਨਾਲ ਸਨਮਾਨ ਕੀਤਾ ਗਿਆ। ਮੁਹਾਲੀ ਵਿੱਚ ਹਰਜਿੰਦਰ ਸਿੰਘ ਦੇ ਸਨਮਾਨ ਵਿੱਚ ਕੇਕ ਕੱਟਿਆ ਅਤੇ ਲੱਡੂ ਵੰਡੇ। ਹਰਜਿੰਦਰ ਸਿੰਘ ਸਰਵਿਸ ਦੌਰਾਨ ਕਾਰਗਿਲ ਦੀ ਲੜਾਈ ਵੀ ਲੜ ਚੁੱਕਾ ਹੈ। ਕਰਨਲ ਐਸਐਸ ਸੋਹੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਨੇ ਬੀਤੇ ਦਿਨੀਂ ਭਾਖੜਾ ਨਹਿਰ ਵਿੱਚ ਡਿੱਗੀ ਇੱਕ ਕਾਰ ਵਿੱਚ ਸਵਾਰ ਵਿਅਕਤੀਆਂ ਨੂੰ ਆਪਣੀ ਜਾਨ ’ਤੇ ਖੇਡ ਕੇ ਬਚਾਇਆ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਕਈ ਵਿਅਕਤੀਆਂ ਨੂੰ ਨਹਿਰ ਵਿੱਚ ਡੁੱਬਣ ਤੋਂ ਬਚਾਇਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਨੇ ਕਿਹਾ ਕਿ ਘਟਨਾ ਵਾਲੇ ਦਿਨ ਉਹ ਆਪਣੇ ਪਰਿਵਾਰ ਸਮੇਤ ਵਿਆਹ ਸਮਾਗਮ ਤੋਂ ਪਰਤ ਰਹੇ ਸਨ। ਉਨ੍ਹਾਂ ਦੇ ਅੱਗੇ ਇੱਕ ਸਕਾਰਪੀਊ ਗੱਡੀ ਜਾ ਰਹੀ ਸੀ। ਰਸਤੇ ਵਿੱਚ ਅਚਾਨਕ ਉਨ੍ਹਾਂ ਦੇ ਅੱਗੇ ਜਾ ਰਹੀ ਕਾਰ ਦਿਖਾਈ ਦੇਣਾ ਬੰਦ ਹੋ ਗਈ। ਉਨ੍ਹਾਂ ਨੂੰ ਸ਼ੱਕ ਹੋਇਆ ਕਿ ਗੱਡੀ ਨਹਿਰ ਵਿੱਚ ਡਿੱਗ ਗਈ ਜਾਪਦੀ ਹੈ। ਉਸ ਨੇ ਆਪਣੀ ਕਾਰ ਰੋਕ ਕੇ ਦੇਖਿਆ ਤਾਂ ਸਕਾਰਪੀਓ ਨਹਿਰ ਵਿੱਚ ਡਿੱਗੀ ਹੋਈ ਸੀ ਅਤੇ ਕਾਰ ਸਵਾਰ ਬਚਾਉਣ ਲਈ ਦੁਹਾਈ ਦੇ ਰਹੇ ਸਨ। ਉਸ ਨੇ ਦੱਸਿਆ ਕਿ ਉਹ ਆਪਣੇ ਦੋ ਪੁੱਤਰਾਂ ਸਮੇਤ ਨਹਿਰ ਵਿੱਚ ਉੱਤਰੇ ਅਤੇ ਕਿਸੇ ਤਰ੍ਹਾਂ ਸਕਾਰਪਿਊ ਗੱਡੀ ਦਾ ਸ਼ੀਸ਼ਾ ਭੰਨ ਕੇ ਗੱਡੀ ਵਿੱਚ ਸਵਾਰ ਪੰਜ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਜਦੋਂਕਿ ਇੱਕ ਵਿਅਕਤੀ ਦੀ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ