ਜਸਵੰਤ ਸਿੰਘ ਭੁੱਲਰ ਤੇ ਕਰਮ ਸਿੰਘ ਬਬਰਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਦੀ ਕਮੇਟੀ ਦੀ ਜਨਰਲ ਮੀਟਿੰਗ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ ਦੇ ਵਿਦੇਸ਼ ਜਾਣ ਮੌਕੇ ’ਤੇ ਉਨ੍ਹਾਂ ਦੀ ਯਾਤਰਾ ਦੀ ਸਫਲਤਾ ਲਈ ਸੰਗਤ ਨੇ ਅਰਦਾਸ ਕੀਤੀ ਤੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਮ ਸਿੰਘ ਬਬਰਾ ਨੂੰ ਵੀ ਉਨ੍ਹਾਂ ਦੇ ਰਾਮਗੜ੍ਹੀਆਂ ਸਭਾ ਦੇ ਜਨਰਲ ਸਕੱਤਰ ਬਣਨ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੀਟਿੰਗ ਵਿੱਚ ਅਮਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਗੁਰਦੁਆਰਾ ਫੇਜ਼-2, ਸਰਦਾਰ ਬਲਵਿੰਦਰ ਸਿੰਘ ਟੋਹੜਾ ਜਨਰਲ ਸਕੱਤਰ ਗੁਰਦੁਆਰਾ ਤਾਲਮੇਲ ਕਮੇਟੀ, ਅਵਤਾਰ ਸਿੰਘ ਬਡਵਾਲ, ਭਾਈ ਮਨਜੀਤ ਸਿੰਘ ਨਰਿੰਦਰ ਸਿੰਘ ਸੋੱਧੀ, ਪਰਮਜੀਤ ਸਿੰਘ ਬੋਬੀ, ਸਵਿੰਦਰ ਸਿੰਘ ਖੋਖਰ, ਕਰਮ ਸਿੰਘ ਬਬਰਾ, ਕੁਲਵੰਤ ਸਿੰਘ, ਸਾਧੂ ਸਿੰਘ ਪੰਧੇਰ, ਰਜਿੰਦਰ ਸਿੰਘ ਛਤਵਾਲ, ਹਰਿੰਦਰਪਾਲ ਸਿੰਘ, ਸੁਰਿੰਦਰ ਸਿੰਘ ਸੈਣੀ ਅਤੇ ਹਰਦੀਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…