Share on Facebook Share on Twitter Share on Google+ Share on Pinterest Share on Linkedin ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਪ੍ਰਸ਼ਾਸ਼ਕੀ ਕਾਰਵਾਈ ਬਦਲੇ ਆਈਏਐਸ ਅਫ਼ਸਰ ਕੇ.ਐਸ. ਪੰਨੂ ਦਾ ਵਿਸ਼ੇਸ਼ ਸਨਮਾਨ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਨੂੰ ਮੁੜ ਪੈਰਾਂ ਤੇ ਕਰਨ ਲਈ ਸਹਿਯੋਗ ਕਰਾਂਗੇ: ਪੁਰਖਾਲਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਪੰਜਾਬ ਸਰਕਾਰ ਦੇ ਇਮਾਨਦਾਰ ਅਤੇ ਬੇਬਾਕ ਆਈ ਏ ਐਸ ਅਧਿਕਾਰੀ ਅਤੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ਼੍ਰੀ ਕਾਹਨ ਸਿੰਘ ਪੰਨੂੰ ਦੀ ਤਫ਼ਤੀਸ਼ੀ ਰਿਪੋਰਟ ਨੂੰ ਆਧਾਰ ਮੰਨਕੇ ਵਿਭਾਗ ਦੇ ਕੈਬਨਿਟ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਭ੍ਰਿਸ਼ਟਾਚਾਰ ਅਤੇ ਘਪਲੇਬਾਜੀ ਵਿੱਚ ਲਿਪਤ ਤਕਨੀਕੀ ਸਿੱਖਿਆ ਬੋਰਡ ਦੇ ਰਜਿਸਟਰਾਰ ਨੂੰ ਮੁਅੱਤਲ ਕਰਨ ਅਤੇ ਇੱਕ ਪੀ ਸੀ ਐਸ ਅਧਿਕਾਰੀ ਨੂੰ ਤੁਰੰਤ ਫ਼ਾਰਗ ਕਰਨ ਦੇ ਦਲੇਰਾਨਾ ਫ਼ੈਸਲੇ ਦੀ ‘‘ਗੌਰਮਿੰਟ ਆਈ ਟੀ ਆਈ’ਜ਼ ਐਸ ਸੀ ਇੰਪਲਾਇਜ ਯੂਨੀਅਨ ਪੰਜਾਬ’’ ਨੇ ਭਰਪੂਰ ਸਰਾਹਨਾ ਕੀਤੀ ਹੈ। ਯੂਨੀਅਨ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਦੀ ਅਗਵਾਈ ਵਿੱਚ ਯੂਨੀਅਨ ਦੇ ਵਫ਼ਦ ਨੇ ਵਿਭਾਗ ਦੇ ਸਕੱਤਰ ਸ਼੍ਰੀ ਕੇ ਐਸ ਪੰਨੂੰ ਨੂੰ ਚੰਡੀਗੜ੍ਹ ਵਿਖੇ ਮਿਲਕੇ ਸ਼ਾਬਾਸ਼ ਦਿੰਦਿਆਂ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਸਰਕਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਿਆਪਕ ਪੱਧਰ ਤੇ ਫੈਲ ਚੁੱਕੇ ਭ੍ਰਿਸ਼ਟਾਚਾਰ ਦੇ ਨਾਸੂਰ ਦੇ ਮੁਕੰਮਲ ਖਾਤਮੇ ਲਈ ਮੌਜ਼ੂਦਾ ਹਕੂਮਤ ਵੱਲੋਂ ਕੀਤੇ ਜਾ ਰਹੇ ਸਾਰਥਿਕ ਉਪਰਾਲਿਆਂ ਲਈ ਭਰਪੂਰ ਸਹਿਯੋਗ ਕੀਤਾ ਜਾਵੇਗਾ ਤਾਂ ਜੋ ਵਿਭਾਗ ਦੀ ਮੂਲ ਪ੍ਰੀਭਾਸ਼ਾ ਨੂੰ ਕਲੰਕਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਮੁਲਾਜ਼ਮ ਆਗੂ ਸ਼੍ਰੀ ਪੁਰਖਾਲਵੀ ਨੇ ਵਿਭਾਗ ਵਿੱਚ ਕਥਿਤ ਤੌਰ ਤੇ ਹੋਈਆਂ ਵਿੱਤੀ ਬੇਨਿਯਮੀਆਂ ਬਾਰੇ ਸਕੱਤਰ ਨੂੰ ਵਿਸਥਾਰ ਪੂਰਵਕ ਜਾਣੂ ਵੀ ਕਰਵਾਇਆ ਗਿਆ। ਜਿਕਰਯੋਗ ਹੈ ਕਿ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿਭਾਗ ਵਿੱਚ ਇਹ ਦੂਜੀ ਵੱਡੀ ਕਾਰਵਾਈ ਹੈ ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਹਾਲ ਹੀ ਵਿੱਚ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਜਗਜੀਤ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚਿਆ ਗਿਆ ਸੀ। ਇਸ ਮੌਕੇ ਆਈ ਏ ਐਸ ਅਧਿਕਾਰੀ ਸ਼੍ਰੀ ਕੇ ਐਸ ਪੰੰਨੂੰ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਕਿ ਵਿਭਾਗ ਦੇ ਵਜ਼ੀਰ ਸਰਦਾਰ ਚਰਨਜੀਤ ਸਿੰਘ ਚੰਨੀ ਦੀਆਂ ਸਪੱਸ਼ਟ ਹਦਾਇਤਾਂ ਅਨੁਸਾਰ ਵਿਭਾਗ ਅਤੇ ਇਸ ਨਾਲ ਸੰਬੰਧਿਤ ਕਿਸੇ ਵੀ ਸੰਸਥਾ ਵਿੱਚ ਕਿਸੇ ਵੀ ਕੀਮਤ ਤੇ ਭ੍ਰਿਸ਼ਟਾਚਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਚ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਸਿੱਖਿਆ ਦੇ ਮਿਆਰ ਵਿੱਚ ਵਿਆਪਕ ਇਨਕਲਾਬੀ ਸੁਧਾਰ ਕਰਨ ਲਈ ਸਿਰਤੋੜ ਯਤਨ ਕੀਤੇ ਜਾਣਗੇ ਤਾਂ ਜੋ ਇਸ ਨੂੰ ਅਜੋਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਸ਼੍ਰੀ ਪੰਨੂੰ ਨੇ ਮੁਲਾਜ਼ਮ ਪੀੜਾਂ ਨੂੰ ਸਮੇਟਣ ਦਾ ਵਾਅਦਾ ਵੀ ਕੀਤਾ। ਅੰਤ ਵਿੱਚ ਯੂਨੀਅਨ ਵੱਲੋਂ ਸ਼੍ਰੀ ਪੰਨੂੰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਸਮਰਾਲਾ, ਰਵੀ ਕੁਮਾਰ ਪਠਾਨਕੋਟ, ਗੁਰਮੀਤ ਸਿੰਘ ਬਟਾਲਾ, ਨਰੇਸ਼ ਕੁਮਾਰ ਫ਼ਰੀਦਕੋਟ, ਅਮਰਜੀਤ ਸਿੰਘ ਖਿਉਵਾਲੀ, ਜਤਿੰਦਰ ਕੁਮਾਰ ਕਲਸੀ ਹੁਸ਼ਿਆਰਪੁਰ, ਅਮਰਜੀਤ ਸਿੰਘ ਬਸੀ ਪਠਾਨਾਂ ਅਤੇ ਸੁਖਵਿੰਦਰ ਸਿੰਘ ਸਹੋਤਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ