ਸਰਕਾਰੀ ਕੰਨਿਆਂ ਸਮਾਰਟ ਸਕੂਲ ਸੋਹਾਣਾ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 7 ਮਈ:
ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਿਮਾਸ਼ੂ ਢੰਡ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਕਮਰਸ ਗਰੁੱਪ ਦੀ ਵਿਦਿਆਰਥਣ ਸੁਖਮਨੀਤ ਕੌਰ ਨੇ 478 ਅੰਕ (95.6 ਫੀਸਦੀ) ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦੋਂਕਿ ਹਿਊਮੈਨਟੀਜ਼ ਗਰੁੱਪ ਦੀ ਜੀਵਨਜੋਤ ਕੌਰ 472 ਅਤੇ ਸਿਮਰਨਪ੍ਰੀਤ ਕੌਰ 471 ਅੰਕ ਲੈ ਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇੰਜ ਹੀ ਮਿਡਲ ਕਲਾਸ ਦੀ ਪ੍ਰੀਖਿਆ ਵਿੱਚ ਸੁਫਨਦੀਪ ਕੌਰ 568 ਅੰਕ, ਨਵਧੀ 561 ਅੰਕ ਅਤੇ ਗਨਸ਼ੀਸ਼ ਕੌਰ 561 ਅੰਕ ਲੈ ਕੇ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹੀਆਂ। ਜਦੋਂਕਿ ਗੌਰੀ ਨੇ 557 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਦੇ ਮੀਡੀਆ ਇੰਚਾਰਜ ਸ੍ਰੀਮਤੀ ਸੁਧਾ ਜੈਨ ਸੁਦੀਪ (ਸਟੇਟ ਐਵਾਰਡੀ) ਨੇ ਦੱਸਿਆ ਕਿ ਮਾਪਿਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਟਰਾਫ਼ੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨਤੀਜਿਆਂ ਵਿੱਚ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਗਣਿਤ, ਜੀਵ ਵਿਗਿਆਨ, ਸੰਗੀਤ ਅਤੇ ਸਾਇੰਸ ਵਿਸ਼ਿਆਂ ’ਚ 100 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੌਕੇ ਪਰਿਵਰਤਨ ਆਰਗੇਨਾਈਜੇਸ਼ਨ ਦੀ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਮੋਲ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਅਤੇ ਸਕੂਲ ਦੇ ਮਿਹਨਤੀ ਪ੍ਰਿੰਸੀਪਲ ਅਤੇ ਸਟਾਫ਼ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲੜਕੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਦਿਆਂ ਇਹ ਨਸੀਹਤ ਦਿੱਤੀ ਕਿ ਅਜੋਕੇ ਯੁੱਗ ਵਿੱਚ ਨਾ ਸਿਰਫ਼ ਸਪੁੱਤਰੀ ਅਤੇ ਪਤਨੀ ਲਿਖਵਾ ਕੇ ਹੀ ਮਾਣ ਮਹਿਸੂਸ ਕਰਨਾ ਹੈ ਬਲਕਿ ਆਪਣੀ ਵੱਖਰੀ ਪਛਾਣ ਬਣਾਉਣੀ ਜ਼ਰੂਰੀ ਹੈ। ਇਸ ਸਾਰੇ ਪ੍ਰਬੰਧ ਵਿੱਚ ਸਕੂਲ ਦੇ ਨਵ-ਨਿਯੁਕਤ ਮੈਨੇਜਰ ਬਲਦੇਵ ਸਿੰਘ ਨੇ ਅਹਿਮ ਭੂਮਿਕਾ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…