ਕੌਮਾਂਤਰੀ ਮਹਿਲਾ ਦਿਵਸ ਮੌਕੇ 100 ਸਵੈ ਉਦਮੀ ਅੌਰਤਾਂ ਦਾ ਵਿਸ਼ੇਸ਼ ਸਨਮਾਨ

ਮਹਿਲਾ ਉਦਮੀਆਂ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਪੰਜਾਬ ਸਰਕਾਰ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਉਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਮਹਿਲਾ ਉਦਮੀਆਂ ਨੂੰ ਸਨਮਾਨਿਤ ਕੀਤੇ ਜਾਣ ਦੀ ਕਾਰਵਾਈ ਦੇ ਤਹਿਤ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ-ਰੁਜ਼ਗਾਰ ਨਾਲ ਜੁੜੀਆਂ ਮੁਹਾਲੀ ਹਲਕੇ ਦੀਆਂ 100 ਸਵੈ ਉੱਦਮੀ ਅੌਰਤਾਂ ਨੂੰ ਸਨਮਾਨਿਤ ਕਰਨ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ’ਚੋਂ ਚੁਣੀਆਂ ਗਈਆਂ 100-100 ਅੌਰਤਾਂ ਨੂੰ ਜ਼ਿਲ੍ਹਾ ਪੱਧਰ ’ਤੇ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚੋੱ 100-100 ਅੌਰਤਾਂ ਨੂੰ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਸੂਬਾ ਪੱਧਰੀ ਪ੍ਰੋਗਰਾਮ ਲਈ ਚੁਣਿਆ ਜਾਵੇਗਾ, ਜਿਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 25-25 ਹਜ਼ਾਰ ਰੁਪਏ ਦੀ ਰਕਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਦਾ ਮੁੱਖ ਮਕਸਦ ਪਿੰਡਾਂ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਅੌਰਤਾਂ ਨੂੰ ਆਪਣਾ ਕੰਮ ਕਰਨ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ ਤਾਂ ਜੋ ਗਰੀਬੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕ ਸੈਲਫ ਹੈਲਪ ਗਰੁੱਪ ਵਿੱਚ ਆਮ ਤੌਰ ਤੇ 10 ਤੋਂ 15 ਅੌਰਤਾਂ ਮੈਂਬਰ ਹੁੰਦੀਆਂ ਹਨ। ਸੈਲਫ ਹੈਲਪ ਗਰੁੱਪਾਂ ਰਾਹੀਂ ਅੌਰਤਾਂ ਸਿਲਾਈ-ਕਢਾਈ, ਬਿਊਟੀ ਪਾਰਲਰ, ਕੋਚਿੰਗ ਸੈਂਟਰ, ਸਿਹਤ ਸੇਵਾਵਾਂ, ਹੈਂਡੀਕਰਾਫ਼ਟ, ਖਾਣ-ਪੀਣ ਦੀਆਂ ਵਸਤੂਆਂ ਅਤੇ ਕੇਟਰਿੰਗ ਵਰਗੇ ਕਈ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ।
ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ (ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਮੁਹਾਲੀ), ਵਿਕਾਸ ਸਿੰਗਲਾ (ਡੀ.ਪੀ.ਐਮ.), ਸੋਮਾ ਦੇਵੀ (ਕਲੱਸਟਰ ਕੋਆਰਡੀਨੇਟਰ), ਰਾਧਿਕਾ (ਕਲੱਸਟਰ ਕੋਆਰਡੀਨੇਟਰ), ਸੋਨੀਆ ਐਕਟਿਵ ਵੁਮੈਨ, ਹਰਮੇਸ਼ ਸਿੰਘ ਕੁੰਭੜਾ (ਬਲਾਕ ਪ੍ਰਧਾਨ), ਫੂਲਰਾਜ ਸਿੰਘ (ਸਟੇਟ ਐਵਾਰਡੀ), ਅਮਰੀਕ ਸਿੰਘ, ਕੈਪਟਨ ਗੁਲਜ਼ਾਰ ਸਿੰਘ, ਪਰਮਜੀਤ ਸਿੰਘ ਚੌਹਾਨ (ਡਾਇਰੈਕਟਰ ਜੇ.ਐਲ.ਪੀ.ਐਲ.), ਕੁਲਦੀਪ ਸਿੰਘ ਸਮਾਣਾ, ਦਲਵੀਰ ਕੌਰ, ਮੋਨਿਕਾ ਠਾਕੁਰ, ਕੁਲਵੰਤ ਕੌਰ, ਸਰਬਜੀਤ ਕੌਰ, ਨੇਹਾ ਬਜਾਜ, ਰੇਨੂੰ ਸੂਦ, ਰਜਨੀ ਗੋਇਲ, ਗੁਰਵਿੰਦਰ ਕੌਰ, ਗੋਗਾ ਦੇਵੀ, ਆਰਤੀ, ਦਵਿੰਦਰ ਕੌਰ ਸੰਧੂ ਅਤੇ ਮੀਨੂ ਤ੍ਰੇਹਨ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Electricity Tariffs Reduced for Domestic, Commercial and Industrial Consumers in Punjab

Electricity Tariffs Reduced for Domestic, Commercial and Industrial Consumers in Punjab Na…