Share on Facebook Share on Twitter Share on Google+ Share on Pinterest Share on Linkedin ਵਿਧਾਇਕ ਬਲਬੀਰ ਸਿੱਧੂ ਤੇ ਹੋਰਨਾਂ ਆਗੂਆਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਇੱਥੋਂ ਦੇ ਪਿੰਡ ਮਟੌਰ ਅਤੇ ਸੈਦਪੁਰ ਵਿਖੇ ਲੱਖ ਦਾਤਾ ਲਾਲਾਂ ਵਾਲੇ ਪੀਰ ਦੀ ਮਜ਼ਾਰ ਉਤੇ ਸਲਾਨਾ ਉਰਸ ਮੌਕੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ’ਤੇ ਆਪਣੀ ਹਾਜ਼ਰੀ ਲਗਵਾਈ ਅਤੇ ਪੀਰ ਬਾਬਾ ਜੀ ਦੀ ਮਜ਼ਾਰ ਉਤੇ ਮੱਥਾ ਟੇਕ ਕੇ ਆਸ਼ੀਰਵਾਦ ਵੀ ਲਿਆ। ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਪਹੁੰਚੇ ਹੋਏ ਸਨ ਜਿਨ੍ਹਾਂ ਨੇ ਮਜ਼ਾਰ ਉਤੇ ਮੱਥਾ ਟੇਕਿਆ ਅਤੇ ਸੁੱਖਣਾ ਸੁੱਖੀਆਂ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਰੇਕ ਧਰਮ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਪਵਿੱਤਰ ਸੰਦੇਸ਼ ਦਿੰਦਾ ਹੈ ਅਤੇ ਲੋਕਾਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦੀ ਜਾਂਚ ਦੱਸਦਾ ਹੈ। ਅਜਿਹੇ ਧਾਰਮਿਕ ਸਮਾਗਮਾਂ ਨਾਲ ਲੋਕਾਂ ਵਿਚ ਧਾਰਮਿਕ ਸਦਭਾਵਨਾ ਅਤੇ ਆਪਸੀ ਪ੍ਰੇਮ ਪਿਆਰ ਵਧਦਾ ਹੈ, ਜਿਸ ਨਾਲ ਸਮਾਜ ਦੇ ਲੋਕਾਂ ਵਿਚ ਭਾਈਚਾਰਿਕ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਉਨ੍ਹਾਂ ਇਹ ਧਾਰਮਿਕ ਸਮਾਗਮ ਆਯੋਜਿਤ ਕਰਨ ਵਾਲੀਆਂ ਪ੍ਰਬੰਧਕ ਕਮੇਟੀਆਂ ਦੁਆਰਾ ਕੀਤੇ ਗਏ ਉਪਰਾਲਿਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਵੀ ਕੀਤੀ। ਪਿੰਡ ਮਟੌਰ ਵਿਖੇ ਗੱਦੀ ਨਸ਼ੀਨ ਰਮਜ਼ਾਨ ਮੁਹੰਮਦ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਿਧਾਇਕ ਸ. ਸਿੱਧੂ ਅਤੇ ਹੋਰਨਾਂ ਪਤਵੰਤਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦੇਸ਼ ਰਾਜ ਲਚਕਾਣੀ, ਬੂਟਾ ਮੁਹੰਮਦ ਢੱਕ ਮਾਜਰਾ, ਸੁਖਦੇਵ ਸਿੰਘ ਮੱਦੋਕੇ, ਰਾਮ ਸਿੰਘ ਅਲਬੇਲਾ, ਧੰਨਾ ਬੜੌਦੀ ਅਲਗੋਜਿਆਂ ਵਾਲਾ ਦੇ ਜਥਿਆਂ ਨੇ ਲੋਕਾਂ ਨੂੰ ਵਾਰਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰੀਕ ਸਿੰਘ ਸਰਪੰਚ ਮਟੌਰ, ਡਾ. ਜਗੀਰ ਸਿੰਘ ਮਟੌਰ, ਬਹਾਲ ਸਿੰਘ ਗਿੱਲ, ਗੁਰਦੀਪ ਸਿੰਘ ਸੋਹਾਣਾ, ਜਥੇਦਾਰ ਮਾਨ ਸਿੰਘ ਸੋਹਾਣਾ, ਚੌਧਰੀ ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਸੌਦਾਗਰ ਖਾਨ, ਪਰਦੀਪ ਸੋਨੀ, ਮੱਖਣ ਸਿੰਘ ਮਟੌਰ, ਜਵਾਲਾ ਸਿੰਘ ਮਜਾਤੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ