ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਹਰਬੰਸ ਸਿੰਘ ਦੇ ਬਰਸੀ ਸਮਾਗਮ ’ਤੇ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ, ਮੁਹਾਲੀ, 24 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਪੰਥਕ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ, ਜਿਨ੍ਹਾਂ ਦਾ ਜਨਮ 1 ਜਨਵਰੀ 1923 ਵਿੱਚ ਹੋਇਆ, ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਕੁਲਵਿੰਦਰ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਬੀਬੀ ਉੱਤਮਜੀਤ ਕੌਰ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ ਅਤੇ ਭਾਈ ਕੁਲਤਾਰ ਸਿੰਘ, ਹਜ਼ੂਰੀ ਰਾਗੀ ਭਾਈ ਹਰਬਖ਼ਸ਼ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਬੁਲਾਰੇ ਨੇ ਇਸ ਮੌਕੇ ਤੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੇ ਉੱਚ ਕੋਟੀ ਦੇ ਆਰਕੀਟੈਕਟ ਅਤੇ ਇੰਜਨੀਅਰਾਂ ਦੀ ਦੇਖ ਰੇਖ ਹੇਠ ਦਰਬਾਰ ਸਾਹਿਬ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ ਇਸ ਸਮੇ ਦੋਵੇ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਚੱਲ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਦਾ ਸਰਬਪੱਖੀ ਵਿਕਾਸ ਤੇ ਤਰੱਕੀ ਸਿਰਫ਼ ਅਕਾਲੀ ਸਰਕਾਰ ਦੀ ਦੇਣ: ਸੁਖਬੀਰ ਬਾਦਲ

ਮੁਹਾਲੀ ਦਾ ਸਰਬਪੱਖੀ ਵਿਕਾਸ ਤੇ ਤਰੱਕੀ ਸਿਰਫ਼ ਅਕਾਲੀ ਸਰਕਾਰ ਦੀ ਦੇਣ: ਸੁਖਬੀਰ ਬਾਦਲ ਗਰੇਟਰ ਮੁਹਾਲੀ ਦਾ ਹੋਰ …