Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁਲਤਵੀ, ਮਹਿਜ਼ 10 ਤੋਂ 12 ਕੁ ਮਿੰਟ ਚੱਲੀ ਕਾਰਵਾਈ ਨਬਜ਼-ਏ-ਪੰਜਾਬ, ਮੁਹਾਲੀ, 10 ਜੁਲਾਈ: ਪੰਜਾਬ ਸਰਕਾਰ ਵੱਲੋਂ ਸੱਦਿਆ ਗਿਆ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਲਕੇ ਸ਼ੁੱਕਰਵਾਰ ਸਵੇਰੇ 10 ਤੱਕ ਮੁਲਤਵੀ ਕੀਤਾ ਗਿਆ। ਅੱਜ ਸਵੇਰੇ ਕਰੀਬ 11 ਵਜੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ ਅਤੇ ਸਪੀਕਰ ਦੀ ਆਗਿਆ ਨਾਲ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਡਾ. ਕਸ਼ਮੀਰ ਸਿੰਘ ਸੋਹਲ ਸਮੇਤ ਹੋਰਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਹਾਊਸ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਅੱਜ ਪਹਿਲੇ ਦਿਨ ਮਹਿਜ਼ 10-12 ਕੁ ਮਿੰਟ ਹੀ ਵਿਧਾਨ ਸਭਾ ਦਾ ਸੈਸ਼ਨ ਚੱਲਿਆ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਅੱਗੇ ਚਲਾਉਣ ਦੀ ਥਾਂ ਸਪੀਕਰ ਨੇ ਕੱਲ੍ਹ 11 ਜੁਲਾਈ ਤੱਕ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਮੁਲਤਵੀ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀਆਂ ਬਾਰੇ ਬਿੱਲ ਲਿਆਉਣ ਦੀ ਗੱਲ ਕਹੀ ਜਾ ਰਹੀ ਸੀ ਪਰ ਬਹਿਸ ਤੋਂ ਪਹਿਲਾਂ ਹੀ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ। ਉਧਰ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰਨਾਂ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਸਰਕਾਰ ਨਸ਼ਿਆਂ, ਕਾਨੂੰਨ ਵਿਵਸਥਾ ਅਤੇ ਹੋਰ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰਨ ਤੋਂ ਭੱਜ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ