ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਸੈਲਾਨੀਆਂ ਦੇ ਖ਼ੂਬਸੂਰਤ ਕੇਂਦਰ ਵਜੋਂ ਉਭਾਰਿਆ ਜਾਵੇਗਾ: ਚੰਦੂਮਾਜਰਾ

ਅਕਾਲੀ ਦਲ ਦੇ ਉਮੀਦਵਾਰ ਚੰਦੂਮਾਜਰਾ ਨੇ ਮੁਹਾਲੀ ਵਿੱਚ ਚੋਣ ਦਫ਼ਤਰ ਖੋਲ੍ਹਿਆ

ਨਬਜ਼-ਏ-ਪੰਜਾਬ, ਮੁਹਾਲੀ, 13 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਅੱਜ ਇੱਥੇ ਫੇਜ਼-2 ਵਿਖੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸੰਗਤ ਨੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਨੇ ਲੋਕ ਸਭਾ ਚੋਣਾਂ ਦੀ ਸਫਲਤਾ, ਸਦਭਾਵਨਾ, ਸ਼ਾਂਤੀ ਅਤੇ ਸੂਬੇ ਦੀ ਖ਼ੁਸ਼ਹਾਲੀ ਦੀ ਅਰਦਾਸ ਵੀ ਕੀਤੀ।
ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਦਫ਼ਤਰ ਦੇ ਉਦਘਾਟਨ ਸਮਾਰੋਹ ਵਿੱਚ ਪਹੁੰਚੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਸਮੁੱਚੇ ਹਲਕੇ ਵਿੱਚ ਚੋਣ ਮੁਹਿੰਮ ਤੇਜ਼ ਕਰਨ ਲਈ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਟੂਰਿਜ਼ਮ ਵਜੋਂ ਵਿਕਸਤ ਕਰਕੇ ਵਿਸ਼ਵ ਭਰ ਦੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ-ਨਾਲ ਆਈਟੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਮੁਹਾਲੀ ਦੇ ਹਵਾਈ ਅੱਡੇ ਤੋਂ ਹੋਰਨਾਂ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਵਾ ਕੇ ਇੱਥੇ ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਸੁਤੰਤਰ ਕਾਰਗੋ ਟਰਮੀਨਲ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰਗੋ ਸ਼ੁਰੂ ਹੋਣ ਨਾਲ ਜਿੱਥੇ ਹਲਕੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ, ਉੱਥੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਹੋਣਗੇ।
ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਵਿਰਾਸਤ-ਏ-ਖ਼ਾਲਸਾ ਵੀ ਅਕਾਲੀ ਦਲ ਦੀ ਦੇਣ ਹੈ। ਇੱਥੇ ਹੁਣ ਆਲੇ ਦੁਆਲੇ ਝੀਲ ਬਣਾ ਕੇ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾਵੇਗਾ। ਸ੍ਰੀ ਆਨੰਦਪੁਰ ਸਾਹਿਬ ਵਿੱਚ ਦੋ ਕੌਮਾਂਤਰੀ ਪੱਧਰ ਦੇ ਸਟੇਡੀਅਮ ਅਤੇ ਪੀਜੀਆਈ ਸੈਟੇਲਾਈਟ ਸੈਂਟਰ ਦੀ ਵਿਵਸਥਾ ਕੀਤੀ ਜਾਵੇਗੀ।
ਇਸ ਮੌਕੇ ਟਕਸਾਲੀ ਆਗੂ ਕਰਤਾਰ ਸਿੰਘ ਤਸਿੰਬਲੀ, ਮੁਹਾਲੀ ਤੋਂ ਹਲਕਾ ਇੰਚਾਰਜ ਮੋਹਾਲੀ ਪਰਵਿੰਦਰ ਸਿੰਘ ਬੈਦਵਾਨ, ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸੀਨੀਅਰ ਅਕਾਲੀ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਹਰਮੀਤ ਕੌਰ ਸੰਧੂ, ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਭੁੱਲਰ ਤੇ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਪਰਦੀਪ ਸਿੰਘ ਭਾਰਜ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਕਮਾਂ ਬੜੀ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਨਰਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਮੁਲਤਾਨੀ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਬੀਬੀ ਕਸ਼ਮੀਰ ਕੌਰ, ਰਵਿੰਦਰ ਸਿੰਘ ਨਾਗੀ, ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ, ਸਰਕਲ ਪ੍ਰਧਾਨ ਸਤਨਾਮ ਸਿੰਘ ਮਲਹੋਤਰਾ, ਅਮਰੀਕ ਸੈਣੀ, ਡਾ. ਸਿਮਰਨਜੋਤ ਸਿੰਘ ਵਾਲੀਆ, ਦਰਸ਼ਨ ਸਿੰਘ ਕਲਸੀ, ਸੁਖਵਿੰਦਰ ਸਿੰਘ ਛਿੰਦੀ, ਬਲਵਿੰਦਰ ਸਿੰਘ ਬੇਦੀ, ਤਰਨਪ੍ਰੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਠੇਕੇਦਾਰ, ਐਡਵੋਕੇਟ ਰਾਹੁਲ ਮਰਵਾਹਾ, ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਤੋਂ ਇਲਾਵਾ ਵੱਡੀ ਗਿਣਤੀ ‘ਚ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…