Share on Facebook Share on Twitter Share on Google+ Share on Pinterest Share on Linkedin ਸ੍ਰੀ ਆਨੰਦਪੁਰ ਸਾਹਿਬ ਵਾਸੀਆਂ ਨੂੰ ਦਿੱਤੀ ਜਾਵੇਗੀ ‘ਸੈਨਿਕ ਸਕੂਲ’ ਦੀ ਸੌਗਾਤ: ਚੰਦੂਮਾਜਰਾ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਕੀਤੀ ਸ਼ਮੂਲੀਅਤ ਨਬਜ਼-ਏ-ਪੰਜਾਬ, ਮੁਹਾਲੀ, 17 ਮਈ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਇਲਾਕੇ ਦੇ ਕਾਂਗਰਸ ਪੱਖੀ ਦਰਜਨਾਂ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਚੰਦੂਮਾਜਰਾ ਨੇ ਮੁਹਾਲੀ ਦੇ ਦੇ ਸੈਕਟਰ-54, ਸੈਕਟਰ-61, ਸੈਕਟਰ-80 ਸਮੇਤ ਪਿੰਡ ਮਟੌਰ ਅਤੇ ਮੌਲੀ ਬੈਦਵਾਨ ਵਿੱਚ ਚੋਣਾਂ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਪਿਛਲੀ ਅਕਾਲੀ ਸਰਕਾਰ ਦੀ ਬਹੁਤ ਵੱਡੀ ਦੇਣ ਹੈ। ਕੌਮਾਂਤਰੀ ਹਵਾਈ ਅੱਡਾ, ਪੰਜਾਬ ਦਾ ਪਹਿਲਾ ਏਸੀ ਬੱਸ ਅੱਡਾ, ‘ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜ਼ਿਲ੍ਹਾ ਜੁਡੀਸ਼ਲ ਕੰਪਲੈਕਸ, ਚੱਪੜਚਿੜੀ ਜੰਗੀ ਯਾਦਗਾਰ, ਦਰਜਨਾਂ ਖੇਡ ਸਟੇਡੀਅਮ ਅਤੇ ਚੌੜੀਆਂ ਸੜਕਾਂ ਆਦਿ ਸਾਰੇ ਪ੍ਰਾਜੈਕਟ ਅਕਾਲੀ ਸਰਕਾਰ ਸਮੇਂ ਨੇਪਰੇ ਚਾੜੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕਾਂ ਨੂੰ ‘ਸੈਨਿਕ ਸਕੂਲ’ ਦੀ ਸੌਗਾਤ ਦਿੱਤੀ ਜਾਵੇਗੀ। ਦੇਸ਼ ਵਿੱਚ ਕੁੱਲ 33 ਸੈਨਿਕ ਸਕੂਲ ਹਨ, ਜਿਨ੍ਹਾਂ ਵਿੱਚ ਹੁਣ ਸ੍ਰੀ ਆਨੰਦਪੁਰ ਸਾਹਿਬ ਦਾ ਨਾਮ ਵੀ ਸ਼ੁਮਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅਤੇ ਪੰਥਕ ਹਲਕੇ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸਮੁੱਚੇ ਹਲਕੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਅੱਗੇ ਲੈ ਕੇ ਜਾਣਾ ਉਨ੍ਹਾਂ ਦਾ ‘ਡਰੀਮ ਪ੍ਰਾਜੈਕਟ’ ਹੈ। ਇਲਾਕੇ ਵਿੱਚ ਸੈਨਿਕ ਸਕੂਲ ਸਥਾਪਿਤ ਹੋਣ ਨਾਲ ਜਿੱਥੇ ਨੌਜਵਾਨ ਮੁੰਡੇ ਕੁੜੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ, ਉੱਥੇ ਫੌਜ ਵਿੱਚ ਅਫ਼ਸਰ ਬਣਨ ਦਾ ਸੁਪਨਾ ਵੀ ਸਾਕਾਰ ਹੋਵੇਗਾ। ਇਸ ਮੌਕੇ ਫੇਜ-7 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਅਤੇ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸ ਪੱਖੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿੱਚ ਨਰਿੰਦਰ ਸਿੰਘ, ਲਕਸ਼ਮੀ, ਸ਼ੇਰ ਸਿੰਘ, ਬੌਬੀ, ਦਰਸ਼ਨ ਸਿੰਘ, ਅਜੀਤ ਸਿੰਘ, ਸੂਰਜ ਸ਼ਰਮਾ, ਗੁਰਜੀਤ ਸਿੰਘ, ਸਰਬਜੀਤ ਸਿੰਘ, ਬਾਵਾ, ਬਲਜੀਤ ਕੌਰ, ਕ੍ਰਿਸ਼ਨਪਾਲ, ਕਰਮ ਸਿੰਘ, ਜਸਵੀਰ ਸਿੰਘ ਨੂੰ ਚੰਦੂਮਾਜਰਾ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਵਪਾਰ ਮੰਡਲ ਦੇ ਪ੍ਰਧਾਨ ਸਰਬਜੀਤ ਪਾਰਸ, ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ ਭਾਗੋਮਾਜਰਾ, ਜਗਦੇਵ ਸਿੰਘ ਮਲੋਆ, ਬਲਵਿੰਦਰ ਸਿੰਘ ਮੋਟੇਮਾਜਰਾ, ਮੰਨਾ ਸੰਧੂ, ਐਡਵੋਕੇਟ ਨਿਤਿਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ