Share on Facebook Share on Twitter Share on Google+ Share on Pinterest Share on Linkedin ਐਸਐਸਪੀ ਹਰਚਰਨ ਸਿੰਘ ਭੁੱਲਰ ਦਾ ਤਬਾਦਲਾ, ਕੁਲਦੀਪ ਚਾਹਲ ਨੂੰ ਮੁੜ ਮੁਹਾਲੀ ਦਾ ਐਸਐਸਪੀ ਲਾਇਆ ਨਵੇਂ ਐਸਐਸਪੀ ਕੁਲਦੀਪ ਸਿੰਘ ਚਾਹਲ ਅੱਜ ਸੰਭਾਲਣਗੇ ਆਪਣਾ ਅਹੁਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ’ਤੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਜ਼ਿਲ੍ਹੇ ਦਾ ਮੁੜ ਤੋਂ ਨਵਾਂ ਐਸਐਸਪੀ ਲਗਾਇਆ ਗਿਆ ਹੈ। ਸ੍ਰੀ ਚਾਹਲ ਭਲਕੇ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ। ਸ੍ਰੀ ਭੁੱਲਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੀਤਾ ਗਿਆ। ਇਸੇ ਤਰ੍ਹਾਂ ਗੁਲਨੀਤ ਸਿੰਘ ਖ਼ੁਰਾਨਾ ਨੂੰ ਏਆਈਜੀ ਸੀਆਈ ਪੰਜਾਬ ਐਸ.ਏ.ਐਸ ਨਗਰ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ 12 ਫਰਵਰੀ ਨੂੰ ਕੁਲਦੀਪ ਸਿੰਘ ਚਾਹਲ ਨੂੰ ਮੁਹਾਲੀ ਤੋਂ ਬਦਲ ਕੇ ਤਰਨ ਤਾਰਨ ਦਾ ਐਸਐਸਪੀ ਲਗਾਇਆ ਗਿਆ ਸੀ ਪ੍ਰੰਤੂ ਉਨ੍ਹਾਂ ਨੇ ਹੁਣ ਤੱਕ ਐਸਐਸਪੀ ਦੀ ਸਰਕਾਰੀ ਰਿਹਾਇਸ਼ੀ ਵਾਲੀ ਕੋਠੀ ਨਹੀਂ ਛੱਡੀ ਸੀ। ਉਨ੍ਹਾਂ ਦੀ ਥਾਂ ’ਤੇ ਆਈਪੀਐਸ ਹਰਚਰਨ ਸਿੰਘ ਭੁੱਲਰ ਨੂੰ ਮੁਹਾਲੀ ਵਿੱਚ ਐਸਐਸਪੀ ਤਾਇਨਾਤ ਕੀਤਾ ਗਿਆ ਸੀ। ਉਹ ਮਹਿਜ਼ 5 ਕੁ ਮਹੀਨੇ ਹੀ ਮੁਹਾਲੀ ਵਿੱਚ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ