Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਐੱਸਐੱਸਪੀ ਦਾ ਤਬਾਦਲਾ, ਦੀਪਕ ਪਰੀਕ ਨੂੰ ਲਾਇਆ ਨਵਾਂ ਐੱਸਐੱਸਪੀ ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ: ਪੰਜਾਬ ਸਰਕਾਰ ਵੱਲੋਂ ਅੱਜ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ। ਇਨ੍ਹਾਂ ਤਾਜ਼ਾ ਆਦੇਸ਼ਾਂ ਤਹਿਤ ਮੁਹਾਲੀ ਦੇ ਐਸਐਸਪੀ ਸੰਦੀਪ ਕੁਮਾਰ ਗਰਗ ਨੂੰ ਵੀ ਇੱਥੋਂ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਦੀਪਕ ਪਰੀਕ ਨੂੰ ਮੁਹਾਲੀ ਦਾ ਨਵਾਂ ਐੱਸਐੱਸਪੀ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਐਸਐਸਪੀ ਵਜੋਂ ਤਾਇਨਾਤ ਸਨ। ਮੁਹਾਲੀ ਦੇ ਪਹਿਲੇ ਐੱਸਐੱਸਪੀ ਸੰਦੀਪ ਗਰਗ ਨੂੰ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦਾ ਏਆਈਜੀ ਨਿਯੁਕਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ