Nabaz-e-punjab.com

ਸਥਾਈ ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਹੁਕਮ

ਕਮਲ ਨਯਨ ਸੋਢੀ ਦੀ ਸ਼ਿਕਾਇਤ ’ਤੇ ਹੋਈ ਕਾਰਵਾਈ, ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼

ਨਬਜ਼-ਏ-ਪੰਜਾਬ, ਮੁਹਾਲੀ, 1 ਮਈ:
ਸਥਾਈ ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਸਮਾਜ ਸੇਵੀ ਆਗੂ ਕਮਲ ਨਯਨ ਸਿੰਘ ਸੋਢੀ ਵਾਸੀ ਸੈਕਟਰ-70 ਦੀ ਸ਼ਿਕਾਇਤ ’ਤੇ ਹੋਈ ਹੈ। ਉਨ੍ਹਾਂ ਨੇ ਨਿਗਮ ’ਤੇ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਸ਼ਿਕਾਇਤ ਕਰਤਾ ਨੇ ਕਿਹਾ ਕਿ ਅਦਾਲਤ ਵੱਲੋਂ ਆਵਾਰਾ ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਸਬੰਧੀ 16 ਮਾਰਚ 2023 ਨੂੰ ਇੱਕ ਮਾਮਲੇ ਵਿੱਚ ਨਗਰ ਨਿਗਮ ਨੂੰ 25 ਹਜ਼ਾਰ ਰੁਪਏ ਮੁਆਵਜ਼ਾ ਅਤੇ 25 ਹਜ਼ਾਰ ਰੁਪਏ ਮੁਕੱਦਮੇਬਾਜ਼ੀ ਦੀ ਲਾਗਤ ਵਜੋਂ ਅਦਾ ਕਰਨ ਦੇ ਹੁਕਮ ਦਿੱਤੇ ਸਨ ਪ੍ਰੰਤੂ ਨਿਗਮ ਅਧਿਕਾਰੀਆਂ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਜਿਸ ਕਾਰਨ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਕਮਲ ਨਯਨ ਸੋਢੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਗਰ ਨਿਗਮ ਦੇ ਖ਼ਿਲਾਫ਼ ਆਵਾਰਾ ਕੁੱਤਿਆਂ ਦੀ ਨਸਬੰਦੀ ਸਬੰਧੀ ਸਥਾਈ ਲੋਕ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਉਸ ਦੀ ਪਟੀਸ਼ਨਰ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਨਗਰ ਨਿਗਮ ਨੂੰ 50 ਹਜ਼ਾਰ ਰੁਪਏ (25,000 ਰੁਪਏ ਦੀ ਮੁਕੱਦਮੇਬਾਜ਼ੀ ਲਾਗਤ ਅਤੇ 25000 ਰੁਪਏ ਦਾ ਮੁਆਵਜ਼ਾ) ਅਦਾ ਕਰਨ ਦੇ ਹੁਕਮ ਕੀਤੇ ਸਨ, ਪ੍ਰੰਤੂ ਨਿਗਮ ਵੱਲੋਂ ਇਹ ਰਕਮ ਅਦਾ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਨਵੇਂ ਸਿਰਿਓਂ ਪ੍ਰੋਟੈਸਟ ਪਟੀਸ਼ਨ ਦਾਇਰ ਕੀਤੀ ਗਈ। ਜਿਸ ’ਤੇ ਕਾਰਵਾਈ ਕਰਦਿਆਂ ਸਥਾਈ ਲੋਕ ਅਦਾਲਤ ਵੱਲੋਂ ਨਗਰ ਨਿਗਮ ਦੇ ਬੈਂਕ ਖਾਤੇ ਨੂੰ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਸੈਕਟਰ-68 ਸਥਿਤ ਮੁਹਾਲੀ ਨਗਰ ਨਿਗਮ ਦਫ਼ਤਰ ਦੀ ਇਮਾਰਤ ਵਿੱਚ ਚਲਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੇ ਮੈਨੇਜਰ ਨੂੰ 15 ਮਈ ਤੱਕ ਤਾਜ਼ਾ ਹੁਕਮਾਂ ਦੀ ਇੰਨਬਿੰਨ ਪਾਲਣਾ ਕਰਕੇ ਨਿਗਮ ਦੇ ਖਾਤੇ ਦੀ ਸਟੇਟਮੈਂਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…