ਸਟੇਟ ਐਵਾਰਡੀ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਅਪਰੈਲ:
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਕੀਤੀਆਂ ਤਰੱਕੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਤਾਇਨਾਤ ਸੀਨੀਅਰ ਲੈਕਚਰਾਰ ‘ਕਮਰਸ’ ਗੁਰਮੀਤ ਸਿੰਘ ਖਰੜ ਨੂੰ ਪਿੰ੍ਰਸੀਪਲ ਵਜੋਂ ਤਰੱਕੀ ਦਿੱਤੀ ਗਈ ਹੈ। ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਗੁਰਮੀਤ ਸਿੰਘ ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਵੱਲੋਂ ਸਟੇਸਨ ਦੀ ਅਲਾਟਮੈਂਟ ਕੀਤੀ ਗਈ। ਕਾਫੀ ਸਮਾਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਦੌਰਾਨ ਗੁਰਮੀਤ ਸਿੰਘ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਰਾਜ ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਨਿਯੁਕਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਵਿੱਚ ਕੀਤੀ ਗਈ ਹੈ। ਜਿਨ੍ਹਾਂ ਨੇ ਕਿ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਪਿੰ੍ਰਸੀਪਲ ਭੁਪਿੰਦਰ ਸਿੰਘ, ਮਨਜੀਤ ਥਾਪਾ, ਮੈਡਮ ਲਲਿਤਾ, ਗੁਰਸ਼ਰਨ ਕੌਰ, ਸੁਖਵਿੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਨਵਦੀਪ ਚੌਧਰੀ, ਪਰਦੀਪ ਕੁਮਾਰ ਸਮੇਤ ਸਕੂਲ ਦੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…