Share on Facebook Share on Twitter Share on Google+ Share on Pinterest Share on Linkedin ਸਟੇਟ ਬੈਂਕ ਆਫ਼ ਇੰਡੀਆ ਨੇ ਅੱਖਾਂ ਦੇ ਹਸਪਤਾਲ ਨੂੰ ਐਂਬੂਲੈਂਸ ਦਾਨ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ: ਸਮਾਜ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਂਦਿਆਂ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਚੰਡੀਗੜ੍ਹ ਸਰਕਲ ਦੇ ਚੀਫ਼ ਜਨਰਲ ਮੈਨੇਜਰ ਵਿਨੋਦ ਜੈਸਵਾਲ ਨੇ ਡੀਜੀਐਮ ਅਰੁਣਾ ਠਾਕੁਰ ਦੀ ਹਾਜ਼ਰੀ ਵਿੱਚ ਮੁਹਾਲੀ ਸਥਿਤ ਐਸਬੀਆਈ ਦੇ ਪ੍ਰਸ਼ਾਸਨਿਕ ਦਫ਼ਤਰ ਤੋਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਟੇਟ ਬੈਂਕ ਵੱਲੋਂ ਲਾਇਨਜ਼ ਆਈ ਹਸਪਤਾਲ ਪਟਨਾ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਐਂਬੂਲੈਂਸ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਰੁਪਏ ਦੇ ਦਾਨ ਨਾਲ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਸਮਰਪਣ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀਆਂ ਦੇ ਹਿੱਸੇ ਵਜੋਂ ਸਟੇਟ ਬੈਂਕ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਸ੍ਰੀ ਵਿਨੋਦ ਜੈਸਵਾਲ ਨੇ ਕਿਹਾ ਕਿ ਇਹ ਦਾਨ ਜ਼ਰੂਰੀ ਸਿਹਤ ਸੇਵਾਵਾਂ ਦਾ ਸਮਰਥਨ ਕਰਨ ਅਤੇ ਲੋੜਵੰਦ ਭਾਈਚਾਰਿਆਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਸਟੇਟ ਬੈਂਕ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਦਾਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਸੀਜੀਐਮ ਨੇ ਕਿਹਾ ਕਿ ਬੈਂਕਿੰਗ ਤੋਂ ਪਰੇ ਸਮਾਜ ਦੀ ਸੇਵਾ ਕਰਨ, ਦੂਰ-ਦੁਰਾਡੇ ਖੇਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਸਟੇਟ ਬੈਂਕ ਦੇ ਸਿਧਾਂਤ ਦੇ ਅਨੁਸਾਰ ਐਂਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ