ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਿਤ

ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਪੰਜਾਬ ਵਿੱਚ ਇੱਕ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਦਰਜ ਕਰਵਾਉਣ (ਕਾਲਾ ਧਨ, ਹਵਾਲਾ ਰਾਸ਼ੀ, ਨਗਦੀ, ਸੋਨੇ ਜਾਂ ਚਾਂਦੀ ਦੇ ਬਿਸਕੁਟ) ਲਈ ਸੂਬਾਈ ਹੈੱਡ-ਕੁਆਰਟਰ ਵਿਖੇ ਬੀਪੀਯੂ ਆਫ਼ਿਸ ਚੰਡੀਗੜ੍ਹ (ਕਮਰਾ ਨੰਬਰ ਜੀ-2, ਗਰਾਉਂਡ ਫਲੋਰ ਸੈਕਟਰ-17ਈ ਵਿਖੇ ਵਿਸ਼ੇਸ਼ ਟੋਲ ਫਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ 24 ਘੰਟੇ ਖੁੱਲ੍ਹਾ ਰਹੇਗਾ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸੂਬਾ ਪੱਧਰ ’ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ’ਤੇ ਚੋਣਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ-ਫਰੀ ਨੰਬਰ 1800-180-2141 ਅਤੇ ਮੋਬਾਈਲ ਨੰਬਰ 7589166713 ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਜਿੱਥੇ ਕੋਈ ਵੀ ਵਿਅਕਤੀ ਚੋਣਾਂ ਸਬੰਧੀ ਮੁਹਾਲੀ ਜ਼ਿਲ੍ਹੇ ਅੰਦਰ ਨਗਦੀ, ਸਰਾਫਾ ਅਤੇ ਹੋਰ ਕੀਮਤੀ ਚੀਜ਼ਾਂ ਦੀ ਸ਼ੱਕੀ ਆਵਾਜਾਈ/ਵੰਡਣ ਬਾਰੇ ਆਮਦਨ ਕਰ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਜਾਂ ਚੋਣਾਂ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਇਨ੍ਹਾਂ ਨੰਬਰਾਂ ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕੰਟਰੋਲ ਰੂਮ ਆਦਰਸ਼ ਚੋਣ ਜ਼ਾਬਤੇ ਦੇ ਪੂਰੇ ਸਮੇਂ ਦੌਰਾਨ ਭਾਵ ਆਮ ਚੋਣਾਂ 2024 ਦੀ ਘੋਸ਼ਣਾ ਦੀ ਮਿਤੀ ਤੋਂ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਕਾਰਜਸ਼ੀਲ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…