ਸੀਜੀਸੀ ਕੈਂਪਸ ਵਿੱਚ ਹੋਵੇਗਾ ਭਗਤ ਕਬੀਰ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਸੂਬਾ ਪੱਧਰੀ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 10 ਜੂਨ:
ਭਗਤ ਕਬੀਰ ਵੈਲਫੇਅਰ ਫਾਊਡੇਸ਼ਨ (ਰਜ਼ਿ) ਵੱਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਭਲਕੇ 11 ਜੂਨ ਨੂੰ ਸਵੇਰੇ ਸਾਢੇ 11 ਵਜੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਊਡੇਸ਼ਨ ਦੇ ਬੁਲਾਰੇ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਉਦਘਾਟਨ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਕਰਨਗੇ ਜਦੋਂਕਿ ਦਰਦ ਪੰਜਾਬ ਦਾ ਦੇ ਕਨਵੀਨਰ ਕਿਰਨਬੀਰ ਸਿੰਘ ਕੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਮੌਕੇ ‘ਆਪ’ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ, ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਪ੍ਰਮੁੱਖ ਬੁਲਾਰੇ ਹੋਣਗੇ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਿੱਖ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ, ਬਾਲ ਮੁਕੰਦ ਸ਼ਰਮਾ, ਅਕਾਲੀ ਦਲ ਦੇ ਆਗੂ ਕਮਲਜੀਤ ਸਿੰਘ ਰੂਬੀ ਤੇ ਪਰਮਜੀਤ ਸਿੰਘ ਕਾਹਲੋਂ ਸਪੈਸ਼ਲ ਇਨਵਾਈਟੀ ਹੋਣਗੇ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਟੇਟ ਐਵਾਰਡੀ ਫੂਲਰਾਜ ਸਿੰਘ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…